Nabaz-e-punjab.com

ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੋੜਵੰਦ ਬੱਚਿਆਂ ਨੂੰ ਗਰਮ ਵਰਦੀਆਂ ਅਤੇ ਬੂਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਅਕਾਲੀ ਦਲ ਦੇ ਕੌਂਸਲਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਵੱਲੋਂ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ1 ਵਿੱਚ ਲੋੜਵੰਦ ਬੱਚਿਆਂ ਨੂੰ ਗਰਮ ਵਰਦੀਆਂ ਅਤੇ ਬੂਟ ਵੰਡੇ ਗਏ। ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਦਲਜੀਤ ਕੌਰ ਦੀ ਦੇਖਰੇਖ ਹੇਠ ਸਕੂਲ ਦੇ ਵਿਹੜੇ ਵਿੱਚ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ। ਸ੍ਰੀ ਪ੍ਰਿੰਸ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸਕੂਲ ਦੀ ਪੂਰੀ ਵਰਦੀ। ਜਿਸ ਵਿੱਚ ਪੈਂਟ, ਸ਼ਰਟ, ਗਰਮ ਕੋਟੀ, ਸਵੈਟਰ ਅਤੇ ਬੂਟ ਦਿੱਤੇ ਗਏ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀ ਪੜ੍ਹਾਈ ਨਾਲ ਉਹ ਚੰਗੇ ਅਹੁਦਿਆਂ ’ਤੇ ਬਿਰਾਜਮਾਨ ਹੋ ਸਕਦੇ ਹਨ।
ਸ੍ਰੀ ਪ੍ਰਿੰਸ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਅਕਾਲੀ ਸਰਕਾਰ ਨੇ ਸੂਬੇ ਵਿੱਚ ਲੜਕੀਆਂ ਦੀ ਸਹੂਲਤ ਲਈ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਈਕਲ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਲੇਕਿਨ ਮੌਜੂਦਾ ਸਰਕਾਰ ਦੀ ਅਣਦੇਖੀ ਕਾਰਨ ਇਹ ਸਕੀਮ ਠੱਪ ਹੋ ਕੇ ਰਹਿ ਗਈ ਹੈ। ਇਸ ਮੌਕੇ ਅਧਿਆਪਕਾ ਬਲਜੀਤ ਕੌਰ, ਅਰਸ਼ਦੀਪ ਕੌਰ, ਸੁਰਿੰਦਰਜੀਤ ਕੌਰ, ਮੀਤੂ ਸਿੰਗਲਾ, ਸਤਿੰਦਰਜੀਤ ਕੌਰ, ਭਾਰਤੀ, ਜਰਨੈਲ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…