Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਬੈਂਰੋਪੁਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ: ਅਨੁਪ੍ਰੀਤਾ ਜੌਹਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਪੰਜਾਬ ਨੈਸ਼ਨਲ ਬੈਂਕ ਦੀ ਸਵੈ ਰੁਜ਼ਗਾਰ ਸੰਸਥਾ ਵੱਲੋਂ ਸਰਕਾਰੀ ਮਿਡਲ ਸਕੂਲ ਬੈਂਰੋਪਰ ਵਿਖੇ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ, ਵਰਦੀਆਂ, ਬੈਗ, ਬੂਟ, ਜੁਰਾਬਾਂ ਅਤੇ ਹੋਰ ਲੋੜੀਂਦਾ ਸਾਮਾਨ ਵੰਡਣ ਲਈ ਇਕ ਪ੍ਰੋਗਰਾਮ ਦਾ ਆਯੌਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋੱ ਸ਼ਾਮਿਲ ਹੋਏ ਮੁਹਾਲੀ ਦੇ ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਬੱਚਿਆਂ ਨੂੰ ਇਹ ਸਮੱਗਰੀ ਵੰਡੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਮੌਕਾ ਮੁਹੱਈਆਂ ਕਰਵਾਉਣ ਵਾਲੀ ਸਵੈ ਰੁਜ਼ਗਾਰ ਸੰਸਥਾ ਦੀ ਇਹ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਲੜਕੀਆਂ ਲਈ ਪਖਾਨੇ ਅਤੇ ਸੁਰੱਖਿਆ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਗਏ ਹਨ। ਸੰਸਥਾ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਆਉਣ ਵਾਲੇ ਸਮੇੱ ਵਿੱਚ ਉਨ੍ਹਾਂ ਦੀ ਸੰਸਥਾ ਵਲੋੱ ਹਰੇਕ ਕਿਤੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਸਮੇੱ ਦਾ ਹਾਣੀ ਬਣਾਇਆ ਜਾਵੇਗਾ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹਾ ਲੀਡ ਬੈਂਕ ਦੇ ਮੈਨੇਜਰ ਆਰ.ਕੇ. ਸੈਣੀ, ਜਸਵਿੰਦਰ ਸਿੰਘ ਸਰਪੰਚ ਭਾਗੋਮਾਜਰਾ, ਗੁਰਵਿੰਦਰ ਸਿੰਘ ਸਰਪੰਚ ਬੈਂਰੋਪੁਰ, ਪੰਚ ਗੁਰਮੀਤ ਸਿੰਘ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ