ਇੰਡੋ ਗਲੋਬਲ ਕਾਲਜ ਦੇ 326 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਰਾਸ਼ਟਰ ਦੇ ਉਜਵਲ ਭਵਿਖ ਅਤੇ ਸਮਾਜਿਕ ਪਰਿਵਰਤਨ ਲਈ ਸਿੱਖਿਅਕ ਸੰਸਥਾਵਾਂ ਦਾ ਅਹਿਮ ਰੋਲ: ਵਿਜੇ ਗਰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਇੰਡੋ ਗਲੋਬਲ ਕਾਲਜ਼ਿਜ ਵਿਖੇ 10ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਮ.ਬੀ.ਏ, ਬੀ.ਟੈੱਕ, ਐਮ ਟੈੱਕ,ਬੀ.ਆਰਕੀਟੈਕਟ, ਬੀ.ਐਡ ਅਤੇ ਈਟੀਟੀ ਦੇ 326 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ। ਦਿੱਲੀ ਕੌਂਸਲ ਆਫ਼ ਆਰਕੀਟੈਕਟ ਦੇ ਮੀਤ ਪ੍ਰਧਾਨ ਵਿਜੇ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆ।
ਇਸ ਡਿਗਰੀ ਵੰਡ ਸਮਾਰੋਹ ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਨਾਲ ਕੀਤੀ ਗਈ, ਉਸ ਤੋਂ ਬਾਅਦ ਮੁੱਖ ਮਹਿਮਾਨ ਵਿਜੇ ਗਰਗ ਵੱਲੋਂ ਦੀਪ ਸ਼ਿਖਾ ਜਲਾਈ ਗਈ। ਇੰਡੋ ਗਲੋਬਲ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਹਿੰਦੇ ਹੋਏ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਵੱਖਵੱਖ ਸਟਰੀਮ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆ।
ਇਸ ਮੌਕੇ ਵਿਜੇ ਗਰਗ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਸੇ ਵੀ ਰਾਸ਼ਟਰ ’ਚ ਉਜਲੇ ਭਵਿਖ ਅਤੇ ਸਮਾਜ ‘ਚ ਬਦਲਾਓ ਲਈ ਸਿੱਖਿਅਕ ਸੰਸਥਾਵਾਂ ਦਾ ਅਹਿਮ ਰੋਲ ਹੁੰਦਾ ਹੈ, ਅਤੇ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਤਰੱਕੀ ਦੇ ਨਾਲ ਨਾਲ ਰਾਸ਼ਟਰ ਦੀ ਤਰੱਕੀ ਲਈ ਵੀ ਆਪਣਾ ਯੋਗਦਾਨ ਦੇਣ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿਚ ਅਗਾਂਹਵਧੂ ਪਰਿਵਰਤਨ ਲਿਆਉਣ ਲਈ ਆਪਣੀ ਜਾਣਕਾਰੀ ਨੂੰ ਸਮਾਜ ਵਿਚ ਫੈਲਾਉਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਵਿਸ਼ਵ ਪੱਧਰ ਤੇ ਵੱਧ ਰਹੇ ਮੁਕਾਬਲਿਆਂ ਨੂੰ ਵੇਖਦੇ ਹੋਏ ਭਾਰਤ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਅੱਗੇ ਲਿਜਾਉਣ ਦੀ ਜ਼ਿੰਮੇਵਾਰੀ ਹੁਣ ਵਿਦਿਆਰਥੀਆਂ ਦੇ ਮੋਢਿਆਂ ਤੇ ਆ ਚੁੱਕੀ ਹੈ।
ਚੇਅਰਮੈਨ ਸੁਖਦੇਵ ਸਿੰਗਲਾ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ ਅਤੇ ਇੰਡੋ ਗਲੋਬਲ ਕਾਲਜ਼ਿਜ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਤੇ ਵਿਦਿਆਰਥੀਆਂ ਨੇ ਹਵਾ ਵਿੱਚ ਟੋਪੀਆਂ ਉਛਾਲ ਕੇ ਆਪਣੀ ਆਉਣ ਵਾਲੀ ਜ਼ਿੰਦਗੀ ਲਈ ਖ਼ੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਿਜੇ ਗਰਗ ਨੂੰ ਚੇਅਰਮੈਨ ਸਿੰਗਲਾ, ਸੀਈੳ ਮਾਨਵ ਸਿੰਗਲਾ ਵੱਲੋਂ ਇਕ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…