
ਡਰਾਈਵਿੰਗ ਲਾਇਸੈਂਸ ਬਣਾਉਣ ਆਏ ਲੋਕਾਂ ਨੂੰ ਪੌਦੇ ਵੰਡੇ, ਟਰੈਫ਼ਿਕ ਨਿਯਮਾਂ ਬਾਰੇ ਵੀ ਕੀਤਾ ਜਾਗਰੂਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਮਿਸ਼ਨ ਤੰਦਰੁਸਤ ਪੰਜਾਬ ਅਤੇ ਐੱਨਜੀਟੀ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਵਾਤਾਵਰਨ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਅਤੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਪਰਦੀਪ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਟੋਮੈਟਿਕ ਡਰਾਈਵਿੰਗ ਟੈੱਸਟ ਟਰੈਕ ਸੈਕਟਰ-82 ਵਿਖੇ ਡਰਾਈਵਿੰਗ ਲਾਇਸੈਂਸ ਬਣਾਉਣ ਆਏ ਆਮ ਲੋਕਾਂ ਨੂੰ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿਸਮ ਦੇ ਬੂਟੇ ਵੰਡੇ ਗਏ। ਇਸ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਰਣਪ੍ਰੀਤ ਸਿੰਘ ਭਉਰਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਮਨੁੱਖ ਲਈ ਅਹਿਮ ਕਾਰਜ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਅਤੇ ਆਪਣਾ ਦੁਆਲਾ ਹਰਿਆ-ਭਰਿਆ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਵਿਭਾਗ ਵੱਲੋਂ ਆਮ ਲੋਕਾਂ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ।
ਇਸ ਮੌਕੇ ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ, ਦਫ਼ਤਰ ਸਕੱਤਰ ਆਰਟੀਏ ਤੋਂ ਸੁਖਰਾਜ ਮੱਟੂ ਯੂਨੀਅਨ ਸਹਾਇਕ ਆਟੋਮੈਟਿਕ ਟੈਸਟ ਟਰੈਕ ਇੰਚਾਰਜ ਜਗਦੀਸ਼ ਸਿੰਘ ਯੂਨੀਅਨ ਸਹਾਇਕ ਅਤੇ ਡਰਾਈਵਰ ਟੈੱਸਟ ਟਰੈਕ ਸਮੂਹ ਸਟਾਫ਼ ਹਾਜ਼ਰ ਸਨ।