
ਸਰਕਾਰੀ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਸਟੇਸ਼ਨਰੀ, ਕਾਪੀਆਂ ਤੇ ਕਿਤਾਬਾਂ ਵੰਡੀਆਂ
ਕਿਹਾ ਮੇਰੀ ਜ਼ਿੰਦਗੀ ਦਾ ਮੁੱਖ ਮੰਤਵ ਲੋੜਵੰਦ ਲੋਕਾਂ ਦੀ ਸੇਵਾ ਕਰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਸੰਸਥਾ ਦੇ ਸੰਸਥਾਪਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਅੱਜ ਇੱਥੇ ਸਰਕਾਰੀ ਸਕੂਲ ਮੁਹਾਲੀ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਬੋਲਦਿਆਂ ਬੱਬੀ ਬਾਦਲ ਨੇ ਕਿਹਾ ਕਿ ‘ਮੇਰੀ ਜ਼ਿੰਦਗੀ ਦਾ ਮੁੱਖ ਮੰਤਵ ਸਿਰਫ਼ ਲੋੜਵੰਦ ਲੋਕਾਂ ਦੀ ਸੇਵਾ ਕਰਨਾ ਹੈ’। ਜਿਸ ਦੇ ਤਹਿਤ ਲੋੜਵੰਦ ਬੱਚਿਆਂ ਨੂੰ ਕਾਪੀਆਂ-ਕਿਤਾਬਾਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਣ ਦਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਕੋਈ ਗਰੀਬ ਬੱਚਾ ਪੜ੍ਹਾਈ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਸਮਾਜਿਕ ਕਾਰਜ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਗੱਜਣ ਸਿੰਘ, ਕਰਨੈਲ ਸਿੰਘ, ਇੰਦਰਜੀਤ ਕੌਰ, ਹਰਵਿੰਦਰ ਕੌਰ ਸੋਨੀਆ, ਤਰਨਪ੍ਰੀਤ ਸਿੰਘ ਪੱਪੂ, ਬਲਵਿੰਦਰ ਸਿੰਘ ਬਿੰਦਰ, ਕਰਤਾਰ ਸਿੰਘ, ਹਰਪਾਲ ਸਿੰਘ ਖਾਲਸਾ, ਲਖਵੀਰ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਵੀ ਮੌਜੂਦ ਸਨ।