ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ

ਸਿੱਖਿਆ ਵਿਭਾਗ ਵੱਲੋਂ ਜਾਰੀ ਪੁਸਤਕਾਂ ਅਤੇ ਮਿਡ-ਡੇਅ-ਮੀਲ ਰਾਸ਼ੀ ਵੀ ਵੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਇੱਥੋਂ ਦੇ ਫੇਜ਼-3ਬੀ2 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਮੁਫ਼ਤ ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ ਅਤੇ ਪੰਜਾਬ ਸਿੱਖਿਆ ਵਿਭਾਗ ਵਲੋਂ ਆਈਆਂ ਕਿਤਾਬਾਂ ਵੀ ਵੰਡੀਆਂ ਗਈਆਂ ਅਤੇ ਸਮੂਹ ਵਿਦਿਆਰਥੀਆਂ ਨੂੰ ਲਾਕਡਾਊਨ ਸਮੇਂ ਦੇ ਦਿਨਾਂ ਦੀ ਮਿਡ-ਡੇਅ-ਮੀਲ ਦੀ ਨਗਦ ਰਾਸ਼ੀ ਵੰਡੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਦੂਰੀ ਅਤੇ ਸਵੱਛਤਾ ਦੇ ਨਿਯਮ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਵਿਦਿਆਰਥੀ ਸਾਡਾ ਆਉਣ ਵਾਲਾ ਭਵਿੱਖ ਹੈ ਅਤੇ ਇਨ੍ਹਾਂ ਅੰਦਰਲੀ ਕਲਾ ਨੂੰ ਨਿਖਾਰਨ ਲਈ ਸਾਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਸਿੱਖਿਆ ਅਜਿਹੀ ਪੋੜੀ ਹੈ, ਜਿਸ ਤੇ ਚੜ੍ਹ ਕੇ ਮਨੁੱਖ ਬੁਲੰਦੀਆਂ ਨੂੰ ਛੂਹ ਸਕਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਵਿੱਚ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ’ਤੇ ਸਮੁੱਚੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਗਈ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਜਦੋਂ ਤੱਕ ਲਾਕਡਾਊਨ ਦਾ ਸਮਾਂ ਰਹੇਗਾ, ਤੁਸੀਂ ਅਧਿਆਪਕਾਂ ਵੱਲੋਂ ਭੇਜੇ ਜਾ ਰਹੇ ਆਨਲਾਈਨ ਵਿਧੀ ਰਹੀ ਕੰਮ ਕਰੋਗੇ ਅਤੇ ਸਮੇਂ ਦੀ ਸਦਵਰਤੋ ਕਰੋਗੇ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਕੁਲਜੀਤ ਸਿੰਘ ਬੇਦੀ ਦੀ ਤਹਿ ਦਿਲੋਂ ਪ੍ਰਸੰਸ਼ਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…