ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਪਿੰਡ ਬੱਤਾ ਵਿੱਚ 260 ਪਰਿਵਾਰਾਂ ਨੂੰ ਕਣਕ ਤੇ ਦਾਲ ਵੰਡੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਈ:
ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (ਪੀਐੱਮਜੀਕੇਵਾਈ) ਦੇ ਤਹਿਤ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ। ਉਨ੍ਹਾਂ ਨੇ ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ ਨੂੰ ਆਪਣੇ ਨਾਲ ਲੈ ਕੇ ਖਰੜ ਨੇੜਲੇ ਪਿੰਡ ਬੱਤਾ ਵਿੱਚ 260 ਲੋੜਵੰਦ ਪਰਿਵਾਰਾਂ ਨੂੰ ਪ੍ਰਤੀ ਕਾਰਡ 3 ਕਿੱਲੋ ਦਾਲ ਅਤੇ 15 ਕਿੱਲੋ ਕਣਕ ਪ੍ਰਤੀ ਮੈਂਬਰ ਦੀ ਵੰਡ ਕੀਤੀ। ਕਣਕ ਦੀ ਵੰਡ ਦੌਰਾਨ ਮੰਤਰੀ ਨੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦੀ ਪਾਲਣਾ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਰੋਨਾ ਨੂੰ ਮਾਤ ਦੇਣ ਲਈ ਆਪਣੇ ਘਰਾਂ ਵਿੱਚ ਰਹਿਣ ਅਤੇ ਐਮਰਜੈਂਸੀ ਪੈਣ ’ਤੇ ਘਰ ਤੋਂ ਬਾਹਰ ਜਾਣ ਸਮੇਂ ਹਮੇਸ਼ਾ ਸਮਾਜਿਕ ਦੂਰੀ ਬਣਾ ਕੇ ਰੱਖਣ।
ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਭਰ ਅੰਦਰ ਵੱਡੀ ਗਿਣਤੀ ਵਿੱਚ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਖਾਲੀ ਇਮਾਰਤਾਂ ਨੂੰ ਇਕਾਂਤਵਾਸ ਵਜੋਂ ਵਰਤਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਇੱਥੋਂ ਤੱਕ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਵੀ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਰਾ ਧਿਆਨ ਕਰੋਨਾ ਖ਼ਿਲਾਫ਼ ਜੰਗ ਲੜਨ ਅਤੇ ਫਤਿਹ ਹਾਸਲ ਕਰਨ ਵਿੱਚ ਲੱਗਾ ਹੋਇਆ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…