ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਲੋੜਵੰਦਾਂ ਨੂੰ ਕਣਕ ਵੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਰਾਸ਼ਨ ਡਿੱਪੂ ’ਤੇ ਲੋੜਵੰਦ ਪਰਿਵਾਰਾਂ ਨੂੰ ਕਣਕ ਦੀ ਵੰਡ ਕੀਤੀ ਗਈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਫੇਜ਼-6 ਦੇ ਲਾਭਪਾਤਰੀਆਂ ਨੂੰ 190 ਕੁਇੰਟਲ ਕਣਕ ਵੰਡੀ ਜਾਣੀ ਹੈ। ਜਿਸ ’ਚੋਂ ਅੱਜ 80 ਸਮਾਰਟ ਕਾਰਡ ਹੋਲਡਰਾਂ ਨੂੰ 50 ਕੁਇੰਟਲ ਕਣਕ ਵੰਡੀ ਗਈ ਹੈ ਅਤੇ ਬਾਕੀ ਅਗਲੇ ਦਿਨਾਂ ਵਿੱਚ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 15 ਕਿੱਲੋ ਦੇ ਹਿਸਾਬ ਨਾਲ ਕਣਕ ਦਿੱਤੀ ਗਈ ਹੈ। ਇਸ ਤੋਂ ਬਾਅਦ ਹਰੇਕ ਲਾਭਪਾਤਰੀ ਨੂੰ 3 ਕਿੱਲੋ ਦਾਲ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੇ ਚੱਲਦਿਆਂ ਲੌਕਡਾਊਨ ਦੌਰਾਨ ਗਰੀਬ ਲੋਕਾਂ ਨੂੰ ਅਨਾਜ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਣਕ ਅਤੇ ਦਾਲ ਵੰਡੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਗਰੀਬ ਪਰਿਵਾਰਾਂ ਦੇ ਸਮਾਰਟ ਕਾਰਡ ਨਹੀਂ ਬਣੇ ਹਨ, ਉਨ੍ਹਾਂ ਪਰਿਵਾਰਾਂ ਦੇ ਕਾਰਡ ਬਣਾਏ ਜਾਣਗੇ ਤਾਂ ਜੋ ਉਹ ਵੀ ਆਟਾ-ਦਲ ਸਕੀਮ ਦਾ ਲਾਭ ਲੈ ਸਕਣ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…