Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ ਸਿਖਲਾਈ ਦੌਰਾਨ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤਿਆਂ ਬਾਰੇ ਵੀ ਦਿੱਤੀ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਪੰਜਾਬ ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਉੱਥੇ ਨਾਲ ਨਾਲ ਟਰੇਨਿੰਗ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਅਜਿਹਾ ਹੀ ਇੱਕ 3 ਰੋਜ਼ਾ ਸਿਖਲਾਈ ਪ੍ਰੋਗਰਾਮ ‘ਪ੍ਰੋਗਰਾਮ ਆਨ ਇੰਪਲਾਇਅਬਲਿਟੀ ਵਿਸ਼ੇ ’ਤੇ ਜ਼ਿਲ੍ਹਂਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਂਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿੱਚ ਕਰਵਾਇਆ ਗਿਆ। ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਚੰਡੀਗੜਂ੍ਹ ਤੋਂ ਪਹੁੰਚੇ ਸੀਨੀਅਰ ਕਾਰਪੋਰੇਟ ਟਰੇਨਰ ਤਰੁਣ ਬੈਨਰਜੀ ਨੇ 108 ਨੌਜਵਾਨਾਂ ਨੂੰ ਸਿਖਲਾਈ ਦਿੱਤੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਂਾ ਰੁਜ਼ਗਾਰ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਜਿੱਥੇ ਆਪਣਾ ਬਾਇਓ-ਡੇਟਾ, ਸੀਵੀ ਅਤੇ ਰਿਜ਼ੀਊਮ ਤਿਆਰ ਕਰਨ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ, ਉੱਥੇ ਉਨ੍ਹਾਂ ਨੂੰ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤੇ ਵੀ ਦੱਸੇ ਗਏ। ਇਸ ਮੌਕੇ ਨੌਵਜਾਨਾਂ ਨੂੰ ਗਰੁੱਪ ਡਿਸਕਸ਼ਨ, ਡਿਬੇਟ, ਪਬਲਿਕ ਸਪੀਚ ਲਈ ਵੀ ਤਿਆਰ ਕੀਤਾ ਗਿਆ ਅਤੇ ਕਮਿਊਨੀਕੇਸ਼ਨ ਸਕਿੱਲਜ਼, ਡਸੀਜ਼ਨ ਮੇਕਿੰਗ ਅਤੇ ਦਰਪੇਸ਼ ਮੁਸ਼ਕਲਾਂ ਦੇ ਤਕਨੀਕਾਂ ਬਾਰੇ ਵੀ ਸਿਖਲਾਈ ਦਿੱਤੀ ਗਈ। ਅੱਜ ਸਿਖਲਾਈ ਪ੍ਰੋਗਰਾਮ ਦੇ ਅਖੀਰਲੇ ਦਿਨ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਆ। ਇਸ ਮੌਕੇ ਡਿਪਟੀ ਸੀਈਓ ਮਨਜੇਸ਼ ਕੁਮਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ