nabaz-e-punjab.com

ਆਸ਼ੀਰਵਾਦ ਸਕੀਮ: ਜ਼ਿਲ੍ਹਾ ਮੁਹਾਲੀ ’ਚ 898 ਲੜਕੀਆਂ ਨੂੰ 1 ਕਰੋੜ 88 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ: ਡੀਸੀ

ਲੋੜਵੰਦਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸਰਕਾਰ ਦੀ ਆਸ਼ੀਰਵਾਦ ਸਕੀਮ, ਲੜਕੀ ਦੇ ਵਿਆਹ ਲਈ ਦਿੱਤੇ ਜਾਂਦੇ ਹਨ 21 ਹਜ਼ਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲੋਕਾਂ ਨੂੰ ਵੱਡੇ ਪੱਧਰ ਤੇ ਲਾਭ ਮਿਲ ਰਿਹਾ ਹੈ ਅਤੇ ਇਹ ਭਲਾਈ ਸਕੀਮਾਂ ਲੋੜਵੰਦ ਲਾਭਪਾਤਰੀਆਂ ਲਈ ਸਹਾਈ ਸਿੱਧ ਹੋ ਰਹੀਆਂ ਹਨ। ਇਨ੍ਹਾਂ ਸਕੀਮਾਂ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਸਦਕਾ ਲੋੜਵੰਦਾਂ ਦੇ ਕਈ ਕਾਰਜ ਸਿਰੇ ਚੜ੍ਹ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੀਆਂ ਸਕੀਮਾਂ ਦਾ ਵੀ ਲੋਕਾਂ ਨੂੰ ਵੱਡੇ ਪੱਧਰ ਤੇ ਫਾਇਦਾ ਮਿਲ ਰਿਹਾ ਹੈ। ਵਿਭਾਗ ਵੱਲੋਂ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਲੜਕੀ ਦੇ ਵਿਆਹ ਲਈ 21 ਹਜ਼ਾਰ ਰੁਪਏ ਸਰਕਾਰ ਵਲੋਂ ਦਿੱਤੇ ਜਾਂਦੇ ਹਨ। ਜੋ ਕਿ ਲੋੜਵੰਦ ਪਰਿਵਾਰਾਂ ਲਈ ਕਾਫੀ ਸਹਾਈ ਸਿੱਧ ਹੁੰਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਪੂਰਨ ਤੌਰ ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਹਿਲਾਂ 15 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ ਜੋ ਕਿ ਜੁਲਾਈ 2017 ਵਿਚ ਪੰਜਾਬ ਸਰਕਾਰ ਵਲੋਂ ਵਧਾ ਕੇ 21 ਹਜ਼ਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜੁਲਾਈ 2017 ਤੋਂ ਫਰਵਰੀ 2018 ਤੱਕ 898 ਯੋਗ ਲਾਭਪਾਤਰੀਆਂ ਨੂੰ 1 ਕਰੋੜ 88 ਲੱਖ 58 ਹਜ਼ਾਰ ਦੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਤਹਿਤ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ਵਿਚ ਪਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ, ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਪਹਿਲਾਂ ਜਾਂ ਵਿਆਹ ਤੋਂ ਬਾਅਦ 30 ਦਿਨ ਤੱਕ ਦਰਖਾਸਤ ਦਿੱਤੀ ਜਾ ਸਕਦੀ ਹੈ ਅਤੇ ਇਕ ਪਰਿਵਾਰ ਦੀਆਂ 2 ਲੜਕੀਆਂ ਨੂੰ ਲਾਭ ਦਿੱਤਾ ਜਾਂਦਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਸਕੀਮ ਸਬੰਧੀ ਲਗਾਤਾਰ ਪਿੰਡਾਂ ਵਿਚ ਕੈਂਪ ਲਾਏ ਜਾ ਰਹੇ ਹਨ। ਜਿਨ੍ਹਾਂ ਰਾਹੀਂ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਅਰਜ਼ੀਆਂ ਵੀ ਲਈਆਂ ਜਾਂਦੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਸਕੀਮ ਸਬੰਧੀ ਸ਼ਰਤਾਂ ਪੂਰੀਆਂ ਕਰਦੇ ਲੋੜਵੰਦ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਜ਼ਰੂਰ ਦੇਣ। ਇਸ ਸਬੰਧੀ ਅਰਜ਼ੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ ਸਥਿਤ ਦਫ਼ਤਰ ਵਿਖੇ ਦਿੱਤੀਆਂ ਜਾ ਸਕਦੀਆਂ ਹਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…