ਸਰਕਾਰੀ ਪ੍ਰਾਇਮਰੀ ਸਕੂਲ ਖਰੜ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 29 ਅਗਸਤ:
ਸਰਕਾਰੀ ਪ੍ਰਾਇਮਰੀ ਸਕੂਲ ਖਰੜ ਦੇ ਜ਼ਰੂਰਤਮੰਦ 96 ਬੱਚਿਆਂ ਨੂੰ ਲਾਇਨਜ਼ ਕਲੱਬ ਖਰੜ ਫਰੈਂਡਜ ਵੱਲੋਂ ਸਟੇਸ਼ਨਰੀ ਆਦਿ ਮੁਫ਼ਤ ਦਿੱਤੀ ਗਈ। ਇਸ ਮੌਕੇ ਲਾਇਨਜ਼ ਕਲੱਬ ਖਰੜ ਫਰੈਂਡਜ ਦੇ ਪ੍ਰਧਾਨ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਲਈ ਦੇਸ਼ ਦੇ ਭਵਿੱਖ ਨੂੰ ਸਵਾਰਨ ਦੇ ਲਈ ਸਿੱਖਿਆ ਸਭ ਦੇ ਲਈ ਮੁਫ਼ਤ ਅਤੇ ਲਾਜ਼ਮੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਲਾਇਨਜ਼ ਕਲੱਬ ਖਰੜ ਫਰੈਂਡਜ ਸਮਾਜ ਦੇ ਜ਼ਰੂਰਤਮੰਦ ਬੱਚਿਆਂ ਦੀ ਸਮੇਂ ਸਮੇਂ ਸਿਰ ਮੱਦਦ ਕਰਦਾ ਰਹਿੰਦਾ ਹੈ ਅਤੇ ਭਵਿੱਖ ਵਿੱਚ ਵੀ ਕਰਦਾ ਰਹੇਗਾ। ਇਸ ਮੌਕੇ ਕਲੱਬ ਦੇ ਸਕੱਤਰ ਸੁਵੀਰ ਧਵਨ, ਖਜਾਨਚੀ ਕੁਲਵੰਤ ਸਿੰਘ, ਸੁਖਦੇਵ ਸਿੰਘ ਮੱਖਣੀ, ਦਵਿੰਦਰ ਸਿੰਘ ਵਿੱਕੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…