ਸਰਕਾਰੀ ਪ੍ਰਾਇਮਰੀ ਸਕੂਲ ਭਜੌਲੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਕਤੂਬਰ:
ਇੱਥੋਂ ਦੇ ਨੇੜਲੇ ਪਿੰਡ ਭਜੌਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬਚਿਆਂ ਨੂੰ ਸਰਦੀ ਦੀਆਂ ਵਰਦੀਆਂ ਵੰਡੀਆਂ ਗਈਆਂ ।ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਜੌਲੀ ਵਿਖੇ ਸਥਾਨਕ ਸ਼ਹਿਰ ਦੇ ਕੌਂਸਲਰ ਤੇ ਸਮਾਜ ਸੇਵੀ ਦਵਿੰਦਰ ਠਾਕੁਰ ਅਤੇ ਰਾਜਦੀਪ ਸਿੰਘ ਹੈੱਪੀ ਨੇ ਸਾਂਝੇ ਤੋਰ ਤੇ ਸਕੂਲ ਦੇ 30 ਬੱਚਿਆਂ ਨੂੰ ਵਰਦੀਆਂ ਵੰਡੀਆਂ। ਉਨ੍ਹਾਂ ਬੱਚਿਆਂ ਨੂੰ ਵਰਦੀਆਂ ਦੇ ਨਾਲ ਜਰਸੀਆਂ, ਜੁਰਾਬਾਂ ਤੇ ਬੂਟ ਵੰਡਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਮਦਦ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਘਰਾਂ ਦੇ ਬੱਚੇ ਪੜ ਲਿਖਕੇ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਦੇ ਹੋਏ ਉਨਾਂ ਊਚਾਈਆਂ ਨੂੰ ਛੂਹ ਸਕਣ ਜਿਨਾਂ ਉਚਾਈਆਂ ਨੂੰ ਉਹ ਛੂਹਣਾ ਚਾਹੁੰਦੇ ਹਨ। ਇਸ ਮੌਕੇ ਸਕੂਲੀ ਬੱਚਿਆਂ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਕੁਲਜੀਤ ਕੌਰ,ਅਧਿਆਪਕ ਵਿਕਾਸ ਪਵਾਰ, ਅਧਿਆਪਕ ਜਸਵਿੰਦਰ ਕੌਰ ਆਦਿ ਹਾਜ਼ਿਰ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…