Nabaz-e-punjab.com

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼-9 ਦੇ 241 ਬੱਚਿਆਂ ਨੂੰ ਵਰਦੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਪੁਰ ਸੈਕਟਰ-38 ਦੇ ਆਗੂਆਂ ਨੇ ਅੱਜ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼-9 ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਲੋੜਵੰਦ ਪਰਿਵਾਰਾਂ ਦੇ 241 ਬੱਚਿਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਚੇਅਰਮੈਨ ਜਥੇਦਾਰ ਤਾਰਾ ਸਿੰਘ ਨੇ ਸਕੂਲੀ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿਵਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਬੱਚਿਆਂ ਨੂੰ ਸੇਵਾ ਭਾਵਨਾ ਅਤੇ ਦਿਲੋਂ ਪੜ੍ਹਾਈ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਹਰ ਸਾਲ ਗੁਰਦੁਆਰਾ ਸਾਹਿਬ ਦੇ ਫੰਡ ’ਚੋਂ ਕੁਝ ਹਿੱਸਾ ਲੋੜਵੰਦ ਬੱਚਿਆਂ ਦੀ ਪੜ੍ਹਾਈ ’ਤੇ ਖ਼ਰਚ ਕਰਦੀ ਹੈ। ਜਿਸ ਦੇ ਤਹਿਤ ਬੱਚਿਆਂ ਨੂੰ ਗਰਮੀ, ਸਰਦੀ ਦੀਆਂ ਵਰਦੀਆਂ, ਬੂਟ ਅਤੇ ਹੋਰ ਸਾਜੋ-ਸਮਾਨ ਮੁਹੱਈਆ ਕਰਵਾਉਂਦੀ ਹੈ ਤਾਂ ਜੋ ਗਰੀਬ ਬੱਚੇ ਪੜ੍ਹ ਲਿਖ ਕੇ ਚੰਗੇ ਅਹੁਦਿਆਂ ’ਤੇ ਬਿਰਾਜਮਾਨ ਹੋ ਸਕਣ।
ਇਸ ਮੌਕੇ ਉਨ੍ਹਾਂ ਸਕੂਲ ਮੁਖੀ ਜਸਵੀਰ ਸਿੰਘ ਸੋਖਲ ਵੱਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਹੋਰਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਜਸਵੀਰ ਸਿੰਘ ਕੰਮ ਕਰਨ ਦੀ ਲਗਨ ਤੋਂ ਸੇਧ ਲੈਣੀ ਚਾਹੀਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਰੀਵਾਲ ਨੇ ਮੁਹਾਲੀ ਦੇ ਸਰਕਾਰੀ ਸਕੂਲ ਨੂੰ ਪਹਿਲੇ ਦਰਜੇ ਦੇ ਸਕੂਲਾਂ ਦੀ ਸੂਚੀ ਵਿੱਚ ਸ਼ਾਮਲ ਕਰਵਾਉਣ ਸਕੂਲ ਮੁਖੀ ਦੀ ਕਾਰਗੁਜ਼ਾਰੀ ਪ੍ਰਸ਼ੰਸ਼ਾ ਕੀਤੀ। ਇਸ ਮੌਕੇ ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਉੱਘੇ ਸਮਾਜ ਸੇਵੀ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ), ਭਾਜਪਾ ਕੌਂਸਲਰ ਪ੍ਰਕਾਸ਼ਵਤੀ, ਹਰਨੇਕ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ ਝੱਜ ਨੇ ਵੀ ਵਰਦੀ ਵੰਡ ਪ੍ਰੋਗਰਾਮ ਵਿੱਚ ਸ਼ਿਰਕਤ। ਇਸ ਮੌਕੇ ਭਾਜਪਾ ਆਗੂ ਰਮੇਸ਼ ਵਰਮਾ, ਮਨਿੰਦਰ ਕੌਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ, ਅੰਜੂ ਬਾਲਾ, ਸ਼ਿਵਾਲੀ ਕਵਰ, ਭਵਨਪ੍ਰੀਤ ਕੌਰ, ਜਯੋਤੀ ਰਾਣੀ, ਸ਼ਰਨਜੀਤ ਕੌਰ, ਹਰਪ੍ਰੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…