Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ ਵਿੱਚ ਲੋਕਾਂ ਨੂੰ ਢਿੱਲ ਦੇਣ ਦਾ ਐਲਾਨ

ਜ਼ਿਲ੍ਹਾ ਵਾਸੀਆਂ ਨੂੰ ਘਰ ਦੇ ਬੂਹੇ ’ਤੇ ਮਿਲੇਗਾ ਜ਼ਰੂਰਤ ਦਾ ਸਾਮਾਨ

ਬੇਘਰੇ ਤੇ ਗਰੀਬਾਂ ਨੂੰ ਪਕਾਇਆ ਭੋਜਨ ਮੁਹੱਈਆ ਕਰਾਉਣ ਲਈ ਹੈਲਪਲਾਈਨ 9463775070 ਨੰਬਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਨੇ ਇਨਸਾਨੀਅਤ ਦੇ ਨਾਤੇ ਸਮੁੱਚੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸਖ਼ਤੀ ਨਾਲ ਲਾਗੂ ਕੀਤੇ ਕਰਫਿਊ ਦੌਰਾਨ ਵਿਸ਼ੇਸ਼ ਢਿੱਲ ਦੇਣ ਦਾ ਐਲਾਨ ਕੀਤਾ ਹੈ। ਮੁਹਾਲੀ ਪ੍ਰਸ਼ਾਸਨ ਨੇ ਲੰਮੀ ਸੋਚ ਵਿਚਾਰ ਤੋਂ ਬਾਅਦ ਅੱਜ ਦੇਰ ਸ਼ਾਮ ਫੈਸਲਾ ਕੀਤਾ ਗਿਆ ਹੈ ਕਿ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰ-ਘਰ ਜਾ ਕੇ ਦੁੱਧ, ਦਵਾਈ ਬੂਟੀ ਅਤੇ ਭੋਜਨ ਪਦਾਰਥਾਂ ਦੀ ਸਪਲਾਈ ਭਲਕੇ ਬੁੱਧਵਾਰ ਤੋਂ ਫੇਰੀ ਵਾਲਿਆਂ ਅਤੇ ਮੁਹੱਲਿਆਂ ਦੇ ਠੇਕੇਦਾਰਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ। ਇਸ ਤਾਜ਼ਾ ਫੈਸਲੇ ਮੁਤਾਬਕ 25 ਮਾਰਚ ਤੋਂ ਸਵੇਰੇ 6 ਵਜੇ ਤੋਂ 9 ਵਜੇ ਤੋਂ ਦੁੱਧ ਅਤੇ ਸਬਜ਼ੀਆਂ ਲਈ ਅਤੇ ਸਵੇਰੇ 8 ਵਜੇ ਤੋਂ 11 ਵਜੇ ਕਰਿਆਨੇ ਅਤੇ ਦਵਾਈਆਂ ਲਈ ਦਿੱਤਾ ਜਾਵੇਗਾ।
ਆਮ ਲੋਕਾਂ ਨੂੰ ਰਾਹਤ ਦੇਣ ਸਬੰਧੀ ਅੱਜ ਜਾਰੀ ਇਨ੍ਹਾਂ ਆਦੇਸ਼ਾਂ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਲੋਕ ਆਪਣੇ ਸਥਾਨਕ ਕਰਿਆਨੇ ਦੀਆਂ ਦੁਕਾਨਾਂ/ਕੈਮਿਸਟਾਂ ਤੋਂ ਡਲਿਵਰੀ ਰਾਹੀਂ ਸਮਾਨ ਮੰਗਾ ਸਕਦੇ ਹਨ। ਦੁਕਾਨਾਂ/ਸੰਪਰਕ ਨੰਬਰਾਂ ਦੀ ਇੱਕ ਸੂਚੀ ਵੈਬਸਾਈਟ www.sasnagar.gov.in ’ਤੇ ਅਪਡੇਟ ਕੀਤੀ ਜਾ ਰਹੀ ਹੈ। ਸਪੁਰਦਗੀ ਨਾਲ ਸਬੰਧਤ ਕਿਸੇ ਵੀ ਮੁੱਦੇ ਲਈ ਕੰਟਰੋਲ ਰੂਮ ਨੰਬਰ 0172-2219541 ਅਤੇ 7888556264 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੇਘਰੇ ਅਤੇ ਗਰੀਬਾਂ ਨੂੰ ਪਕਾਇਆ ਭੋਜਨ ਮੁਹੱਈਆ ਕਰਾਉਣ ਲਈ ਇਕ ਵੱਖਰੀ ਹੈਲਪਲਾਈਨ 9463775070 ਸਥਾਪਿਤ ਕੀਤੀ ਗਈ ਹੈ ਤਾਂ ਜੋ ਕਰਫਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਰੋਜ਼ਮੱਰਾ ਦੀਆਂ ਵਸਤੂਆਂ ਲਈ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…