nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 153 ਅਸਲਾ ਲਾਇਸੈਂਸ ਰੱਦ, ਸੈਂਕੜੇ ਲੋਕਾਂ ਨੂੰ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਵਧ ਰਹੀਆਂ ਗੈਂਗਵਾਰ ਦੀਆਂ ਘਟਨਾਵਾਂ ਅਤੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਦੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਤਾਜ਼ਾ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਵੀ ਗੰਨ ਕਲਚਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ 153 ਵਿਅਕਤੀਆਂ ਦੇ ਅਸਲਾ ਲਾਇਸੈਂਸ ਮੁੱਢੋਂ ਰੱਦ ਕੀਤੇ ਗਏ ਹਨ, ਜਦੋਂਕਿ ਸੈਂਕੜੇ ਹੋਰ ਅਸਲਾ ਧਾਰਕਾਂ ਨੂੰ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਬਾਰੇ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੂੰ ਆਪਣੀ ਰਿਪੋਰਟ ਭੇਜ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ 7014 ਵਿਅਕਤੀ ਅਸਲਾ ਲਾਇਸੈਂਸ ਧਾਰਕ ਹਨ। ਜਿਨ੍ਹਾਂ ਕੋਲ ਕਰੀਬ 8607 ਰਜਿਸਟਰਡ ਹਥਿਆਰ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲ ਹੀ ਵਿੱਚ 153 ਵਿਅਕਤੀਆਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ ਜਦੋਂਕਿ ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ 43 ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿਉਂਕਿ ਨਾ ਉਨ੍ਹਾਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਜਾਣ। ਉਧਰ, ਮੁਹਾਲੀ ਦੇ ਐੱਸਐੱਸਪੀ ਦੀ ਰਿਪੋਰਟ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਦਰਜਨ ਤੋਂ ਵੱਧ ਅਸਲਾ ਲਾਇਸੈਂਸ ਧਾਰਕਾਂ ਦੀ ਮੌਤ ਹੋ ਚੁੱਕੀ ਹੈ ਪ੍ਰੰਤੂ ਉਨ੍ਹਾਂ ਦੇ ਵਾਰਸਾਂ ਨੇ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਤਲਾਹ ਦਿੱਤੀ ਹੈ ਅਤੇ ਨਾ ਹੀ ਅਸਲਾ ਅਤੇ ਲਾਇਸੈਂਸ ਆਪਣੇ ਨਾਮ ਕਰਵਾਉਣ ਲਈ ਦਰਖ਼ਾਸਤ ਹੀ ਦਿੱਤੀ ਗਈ ਹੈ। ਇਨ੍ਹਾਂ ਪਰਿਵਾਰਾਂ ਨੂੰ ਵੀ ਪ੍ਰਸ਼ਾਸਨ ਨੇ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਲਾਇਸੈਂਸ ਰੱਦ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ। ਲੋਕਾਂ ਦੇ ਅਸਲਾ ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਇਨ੍ਹਾਂ ਵਿੱਚ ਪਤੇ ਦੀ ਤਬਦੀਲੀ, ਲਾਇਸੈਂਸ ਧਾਰਕ ਦੀ ਮੌਤ, ਲਾਇਸੈਂਸ ਧਾਰਕ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੋਣਾ ਅਤੇ ਸਮੇਂ ਸਿਰ ਲਾਇਸੈਂਸ ਨਾ ਪ੍ਰਾਪਤ ਕਰਨਾ ਆਦਿ ਸ਼ਾਮਲ ਹਨ।
ਤਾਜ਼ਾ ਰਿਪੋਰਟ ਅਨੁਸਾਰ 369 ਅਸਲਾ ਲਾਇਸੈਂਸ ਧਾਰਕਾਂ ਨੇ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਆਪਣੇ ਅਸਲਾ ਲਾਇਸੈਂਸ ਰੀਨਿਊ ਨਹੀਂ ਕਰਵਾਏ ਗਏ ਹਨ। ਇਨ੍ਹਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਇੰਜ ਹੀ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਕੋਲ ਤਿੰਨ ਜਾਂ ਇਸ ਤੋਂ ਵੱਧ ਹਥਿਆਰ ਹਨ, ਉਨ੍ਹਾਂ 54 ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਿਨ੍ਹਾਂ 317 ਵਿਅਕਤੀਆਂ ਨੇ ਆਪਣੇ ਲਾਇਸੈਂਸ ’ਤੇ ਅਸਲਾ ਦਰਜ ਨਹੀਂ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਜਿਨ੍ਹਾਂ ਅਸਲਾ ਲਾਇਸੈਂਸਾਂ ’ਤੇ 2 ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਦੀ ਗਿਣਤੀ 1653 ਹੈ ਜਦੋਂਕਿ ਤਿੰਨ ਜਾਂ ਇਸ ਤੋਂ ਵੱਧ ਹਥਿਆਰ ਰੱਖਣ ਦੀ ਮਨਜ਼ੂਰੀ ਵਾਲੇ ਅਸਲਾ ਲਾਇਸੈਂਸਾਂ ਦੀ ਗਿਣਤੀ 196 ਹੈ। ਉਂਜ ਇਸ ਸਾਲ 31 ਜੁਲਾਈ ਤੱਕ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ 130 ਵਿਅਕਤੀਆਂ ਨੂੰ ਹਥਿਆਰ ਰੱਖਣ ਦੇ ਲਾਇਸੈਂਸ ਦਿੱਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …