Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲਟੀਪਰਪਜ਼ ਖੇਡ ਸਟੇਡੀਅਮ ਵਿੱਚ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ ਜ਼ਿਲ੍ਹਾ/ਨੈਸ਼ਨਲ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਏਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ-78 ਵਿੱਚ ਸਵੇਰੇ 7 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਅਤੇ ਜ਼ਿਲ੍ਹਾ ਪੁਲੀਸ ਸਮੇਤ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਸਮਾਗਮ ਵਿੱਚ ਭਾਗ ਲਿਆ ਜਾਵੇਗਾ। ਸਮਾਗਮ ਵਾਲੀ ਥਾਂ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਨੂੰ ਜਿੱਥੇ ਸਮਾਗਮ ਵਿੱਚ ਲਿਆਉਣ ਅਤੇ ਵਾਪਸ ਛੱਡਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਉੱਥੇ 3 ਹਜ਼ਾਰ ਡੈਪੋ ਵੀ ਯੋਗ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਜ਼ਿਲ੍ਹਾ/ਨੈਸ਼ਨਲ ਪੱਧਰ ’ਤੇ ਨਾਮਣਾ ਖੱਟਣ ਵਾਲੇ ਬੱਚਿਆਂ ਨੂੰ ਇਸ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ ਅਤੇ ਯੋਗ ਦਿਵਸ ਦੇ ਸਮਾਗਮ ਵਿੱਚ ਭਾਗ ਲੈਣ ਵਾਲੇ ਹਰੇਕ ਭਾਗੀਦਾਰ ਨੂੰ ਪੌਦੇ ਵੰਡ ਕੇ ਵਾਤਾਵਰਨ ਦਾ ਸੁਨੇਹਾ ਦਿੱਤਾ ਜਾਵੇਗਾ। ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਕਾਇਮ ਕੀਤੀ ਗਈ ਹੈ। ਜਿਸ ਵਿੱਚ ਜ਼ਿਲ੍ਹਾ ਯੂਨਾਨੀ ਅਤੇ ਆਯੁਰਵੈਦਿਕ ਅਫ਼ਸਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੂੰ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਕਰਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ ਤਾਂ ਜੋ ਉਹ ਯੋਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾ ਕੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ