ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਰੋਹ ਦੇ ਸਾਰੇ ਪ੍ਰਬੰਧ ਮੁਕੰਮਲ

ਏਡੀਸੀ ਮਾਨ ਨੇ ਲਿਆ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਤੇ ਮਾਰਚ ਪਾਸਟ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ

ਗਣਤੰਤਰ ਦਿਵਸ ਦੇ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਲਹਿਰਾਉਣਗੇ ਕੌਮੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਤਿਆਰੀਆਂ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼ 6 ਸਥਿਤ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਮੌਕੇ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਫਾਈਨਲ ਅਤੇ ਫੁੱਲ ਡਰੈੱਸ ਰਿਹਰਸਲ ਵੇਖਣ ਅਤੇ ਪ੍ਰੇਡ ਦਾ ਨਰਿੱਖਣ ਕਰਨ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤਿਰੰਗਾ ਲਹਿਰਾਉਣ ਦੀ ਰਸਮਾ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਮਾਰਚ ਪਾਸਟ ਵਿਚ ਪੰਜਾਬ ਪੁਲੀਸ, ਪੰਜਾਬ ਮਹਿਲਾ ਪੁਲੀਸ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਸਕਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਐਨ.ਸੀ.ਸੀ. ਕੈਡਿਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰੜੂਆਂ ਦੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁੱਕੜੀਆਂ ਸ਼ਾਮਲ ਹਨ। ਬੈਂਡ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੀਆਂ ਵਿਦਿਆਰਥਣਾ ਹਿੱਸਾ ਲੈਣਗੀਆਂ। ਜਦਕਿ ਮਾਡਲ ਸੀਨੀਅਰ ਸੈਕੰਡਰੀ ਸਕੂਲ, 3ਬੀ1 ਮੁਹਾਲੀ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਵੱਲੋਂ ਮਾਸ ਪੀਟੀ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਸ੍ਰੀ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 3ਬੀ1, ਦੀਆਂ ਵਿਦਿਆਰਥਣਾਂ ਵੱਲੋਂ ਗਰੁੱਪ ਸੌਂਗ, ਏ.ਪੀ.ਜੇ. ਪਬਲਿਕ ਸਕੂਲ ਮੁੰਡੀ ਖਰੜ,(ਦੇਸ਼ ਭਗਤੀ ਦਾ ਗੀਤ) ਸ਼ਿਵਾਲਿਕ ਪਬਲਿਕ ਸਕੂਲ (ਸੰਮੀ), ਸਚਦੇਵਾ ਕਾਲਜ ਫਾਰ ਗਰਲਜ਼, ਘੜੰੂਆਂ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦੀਆਂ ਮੁਟਿਆਰਾਂ ਦੇ ਲੋਕ ਨਾਚ ਗਿੱਧੇ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਦੇ ਵਿਦਿਆਰਥੀ ਕਰਨਗੇ। ਸਮਾਗਮ ਦੀ ਸਮਾਪਤੀ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਜਾਵੇਗਾ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਸਥਾਨ ’ਤੇ ਹੀ ਵੱਖ ਵੱਖ ਵਿਭਾਗਾਂ ਦੇ ਜ਼ਿਲਾ੍ਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਰੋਹ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਸਮਰੋਹ ਨੂੰ ਨੇਪਰੇ ਚਾੜ੍ਹਨ ਲਈ ਜਿਨ੍ਹਾਂ ਦੀ ਡਿਊਟੀ ਲਗਾਈ ਗਈ, ਉਹ 26 ਜਨਵਰੀ ਨੂੰ ਸਵੇਰੇ 08.30 ਵਜੇ ਤੱਕ ਸਮਰੋਹ ਸਥਾਨ ’ਤੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣ ਅਤੇ ਇਸ ਰਾਸ਼ਟਰੀ ਮਹੱਤਵ ਵਾਲੇ ਸਮਾਰੋਹ ਦੀ ਸਫਲਤਾ ਲਈ ਪੂਰੇ ਸਮਰਪਣ ਦੀ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ।
ਸ੍ਰੀ ਮਾਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਣਤੰਤਰ ਦਿਵਸ ਸਮਾਰੋਹ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਕਿਉਂਕਿ ਇਹ ਦਿਵਸ ਸਾਡਾ ਕੌਮੀ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸ਼ਰਨਜੀਤ ਸਿੰਘ, ਸਹਾਇਕ ਸਿੱਖਿਆ ਅਫਸਰ ਸ੍ਰੀਮਤੀ ਜਸਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਜ਼ਿਲਾ੍ਹ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…