ਹਰਿਆਲੀ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਪਹਿਲੇ ਦਿਨ ਪੇਂਡੂ ਖੇਤਰਾਂ ਵਿੱਚ 17,000 ਅਤੇ ਸ਼ਹਿਰੀ ਖੇਤਰਾਂ ਵਿੱਚ 3350 ਪੌਦੇ ਲਗਾਏ

ਜੰਗਲਾਤ ਵਿਭਾਗ ਨੇ ਮੁਹਾਲੀ ਜ਼ਿਲ੍ਹੇ ਵਿੱਚ 15 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਜੰਗਲਾਤ ਖੇਤਰ ਨੂੰ ਵਧਾਉਣ ਅਤੇ ਨਾਗਰਿਕਾਂ ਵਿੱਚ ਹਰਿਆਵਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਦਿਨ ਦਿਹਾਤੀ ਖੇਤਰ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ 17000 ਬੂਟੇ ਲਗਾਏ ਗਏ ਜਦਕਿ ਸ਼ਹਿਰੀ ਖੇਤਰਾਂ ਵਿੱਚ 3350 ਬੂਟੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ‘‘ਆਜ਼ਾਦੀ ਕਾ 75 ਅੰਮ੍ਰਿਤ ਮਹਾਉਤਸਵ’’ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸਾਸ਼ਨ ਨੇ ਸਾਰੇ ਸ਼ਹਿਰੀ ਖੇਤਰ ਦੀ ਹੱਦ ਅੰਦਰ 75 ਨਾਨਕ ਬਗੀਚੀਆਂ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇਹ 75 ਨਾਨਕ ਬਗੀਚੀਆਂ 15 ਅਗਸਤ ਤੱਕ ਸਥਾਪਿਤ ਕਰ ਦਿੱਤੀਆਂ ਜਾਣਗੀਆਂ।
ਸ੍ਰੀ ਤਲਵਾੜ ਨੇ ਦੱਸਿਆ ਕਿ ਇਸ ਬਰਸਾਤ ਦੇ ਮੌਸਮ ਦੌਰਾਨ 2 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਦਿਆਂ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਵਿੱਚ 17000 ਬੂਟੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਵਿੱਚ ਇਹ ਬੂਟੇ ਪਿੰਡ ਦੀ ਸਾਂਝੀ ਜ਼ਮੀਨ ’ਤੇ ਲਗਾਏ ਗਏ ਹਨ ਜਦੋਂਕਿ ਅਜਿਹੀ ਸ਼ਾਮਲਾਟ ਜ਼ਮੀਨ ‘ਤੇ ਵੀ ਬੂਟੇ ਲਾਏ ਜਾਣਗੇ ਜਿਨ੍ਹਾਂ ਦੀ ਅਜੇ ਨਿਲਾਮੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 50,000 ਥਾਵਾਂ ‘ਤੇ ਟੋਏ ਪੁੱਟੇ ਗਏ ਹਨ, ਜਿੱਥੇ ਆਉਣ ਵਾਲੇ ਦਿਨਾਂ ਵਿਚ ਬੂਟੇ ਲਗਾਏ ਜਾਣਗੇ।
ਜਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ ਵੱਲੋਂ ਆਪਣੇ ਵਿਭਾਗ ਵੱਲੋਂ ਚਲਾਈਆ ਗਈਆ ਗਤੀਵਿਧੀਆ ਦੇ ਵੇਰਵੇ ਸਾਂਝੇ ਕਰਦਿਆ ਕਿਹਾ ਕਿ ਵਣ ਮੰਡਲ ਵੱਲੋਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਲਗਭਗ 15 ਲੱਖ ਤੋਂ ਵੱਧ ਪੌਦੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ 6 ਲੱਖ ਪੌਦੇ ਜ਼ਿਲ੍ਹੇ ਦੇ ਡੇਰਾਬੱਸੀ, ਸਿਸਵਾਂ ਅਤੇ ਮੋਹਾਲੀ ਦੇ ਜੰਗਲੀ ਖੇਤਰਾਂ ਵਿੱਚ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਨਾਗਰਿਕਾਂ ਨੂੰ 5 ਲੱਖ ਪੌਦੇ ਵੀ ਮੁਫ਼ਤ ਵੰਡੇ ਜਾਣਗੇ, ਜੋ ਉਨ੍ਹਾਂ ਵੱਲੋਂ ਯੋਗ ਥਾਵਾਂ ’ਤੇ ਲਗਾਏ ਜਾਣਗੇ। ਇਸੇ ਤਰ੍ਹਾਂ ਜੰਗਲਾਤ ਵਿਭਾਗ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੌਦੇ ਲਗਾਉਣ ਲਈ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ 2 ਲੱਖ ਤੋਂ ਵੱਧ ਪੌਦੇ ਵੰਡੇ ਜਾਣਗੇ।
ਜ਼ਿਲ੍ਹਾ ਜੰਗਲਾਤ ਅਫ਼ਸਰ ਨੇ ਦੱਸਿਆ ਕਿ ਬੂਟੇ ਲਗਾਉਣ ਦੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਨਿੰਮ, ਬੋਹੜ ਅਤੇ ਪਿੱਪਲ ਦੇ ਰੁੱਖਾਂ ਦੀ ਵਿਸ਼ੇਸ਼ ਵੰਡ ਕੀਤੀ ਗਈ ਹੈ, ਜੋ ਕਿ ਸੱਭਿਆਚਾਰਕ ਵਿਰਸੇ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਆਪਣੇ ਖੇਤਾਂ ਵਿੱਚ ਟਿਊਬਵੈੱਲਾਂ ਦੇ ਨਾਲ-ਨਾਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ ਬੂਟੇ ਲਗਾਉਣ ਵਿੱਚ ਲੱਕੜ ਦੀਆਂ ਕਿਸਮਾਂ ਜਿਵੇਂ ਸ਼ੀਸ਼ਮ, ਸਾਗਵਾਨ ਅਤੇ ਫਲਦਾਰ ਕਿਸਮਾਂ ਅਮਰੂਦ, ਜਾਮੁਨ, ਅੰਬ, ਬੇਲ ਅਤੇ ਫੁੱਲਾਂ ਵਾਲੀਆਂ ਕਿਸਮਾਂ ਦੇ ਬੂਟੇ ਲਗਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ.ਐਸ.ਗਰੇਵਾਲ ਨੇ ਨਗਰ ਕੌਸਲਾ ਅਤੇ ਨਗਰ ਨਿਗਮਾ ਦੀ ਭਾਗੀਦਾਰੀ ਤੇ ਚਾਣਨਾ ਪਾਉਂਦੇ ਹੋਏ ਦੱਸਿਆ ਗਿਆ ਕਿ ਪਹਿਲੇ ਦਿਨ ਡੇਰਾਬੱਸੀ, ਖਰੜ, ਕੁਰਾਲੀ, ਬਨੂੜ, ਨਵਾਂ ਗਰਾਓ, ਜ਼ੀਰਕਪੁਰ ਅਤੇ ਲਾਲੜੂ ਦੀਆਂ ਮਿਉਂਸਪਲ ਕਮੇਟੀਆਂ ਦੇ ਵੱਖ-ਵੱਖ ਖੇਤਰਾਂ ਵਿੱਚ 3150 ਬੂਟੇ ਲਗਾਏ ਗਏ ਹਨ ਅਤੇ ਮੁਹਾਲੀ ਨਗਰ ਨਿਗਮ ਖੇਤਰ ਵਿੱਚ ਵੀ 200 ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਖਡੂਰ ਸਾਹਿਬ ਫਾਊਂਡੇਸ਼ਨ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਵੱਲੋਂ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੂਟੇ ਲਗਾਉਣ ਲਈ ਖਰੜ ਅਤੇ ਕੁਰਾਲੀ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰ ਦੀ ਜ਼ਿੰਮੇਵਾਰੀ ਲਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …