ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ 73ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜ਼ਲੀ ਭੇਟ

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸ਼ਰਧਾਂਜ਼ਲੀ ਸਮਾਗਮ ਮੌਕੇ ਦੋ ਮਿੰਟ ਦਾ ਮੌਨ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 73ਵੇਂ ਬਲੀਦਾਨ ਦਿਵਸ ਮੌਕੇ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜ਼ਲੀ ਦਿੱਤੀ। ਇਸ ਮੌਕੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਅਹਿੰਸਾ ਅਤੇ ਸਤਿਆਗ੍ਰਹਿ ਦੇ ਮਾਰਗ ’ਤੇ ਚੱਲਦਿਆਂ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਸੀ।
ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਵਲੋਂ ਦਿੱਤਾ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੁਨੇਹਾ ਸਾਨੂੰ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣ ਲਈ ਹਮੇਸ਼ਾਂ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ ਹੋਰਨਾਂ ਮਹਾਨ ਦੇਸ਼-ਭਗਤਾਂ, ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਘਾਲੀ ਘਾਲਣਾ ਸਦਕਾ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖਸੀਅਤਾਂ ਵੱਲੋਂ ਸੰਜੋਏ ਸੁਪਨਿਆਂ ਦੀ ਪੂਰਤੀ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…