Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ 43.8 ਟਨ ਸਬਜ਼ੀਆਂ ਤੇ ਫਲ ਮੁਹੱਈਆ ਕੀਤੇ ਅੰਡੇ, ਪੋਲਟਰੀ ਮੀਟ, ਮੀਟ ਤੇ ਮੱਛੀ ਦੀ ਵਿਕਰੀ ਨੂੰ ਜ਼ਰੂਰੀ ਚੀਜ਼ਾਂ ਵਜੋਂ ਦਿੱਤੀ ਇਜਾਜ਼ਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅੱਜ ਆਮ ਲੋਕਾਂ ਨੂੰ ਸਬਜ਼ੀਆਂ ਅਤੇ ਫਲ ਘਰ-ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬਧਤਾ ਦੇ ਹਿੱਸੇ ਵਜੋਂ ਲੋਕਾਂ ਨੂੰ ਕੁੱਲ 43.8 ਟਨ ਸਬਜ਼ੀਆਂ ਅਤੇ ਫਲ ਪ੍ਰਦਾਨ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਾਰਕੀਟ ਕਮੇਟੀ ਖਰੜ ਵਿੱਚ 295 ਕੁਇੰਟਲ ਸਬਜ਼ੀਆਂ ਅਤੇ ਫਲਾਂ ਦੀ ਆਮਦ ਹੋਈ ਜਦਕਿ ਮਾਰਕੀਟ ਕਮੇਟੀ ਕੁਰਾਲੀ ਵਿੱਚ 8 ਕੁਇੰਟਲ, ਮਾਰਕੀਟ ਕਮੇਟੀ ਬਨੂੜ ਵਿੱਚ 74.50 ਕੁਇੰਟਲ, ਮਾਰਕੀਟ ਡੇਰਾਬੱਸੀ ਵਿੱਚ 18 ਕੁਇੰਟਲ, ਮਾਰਕੀਟ ਕਮੇਟੀ ਲਾਲੜੂ ਵਿੱਚ 42 ਕੁਇੰਟਲ ਆਮਦ ਹੋਈ ਜੋ ਕੁੱਲ 43.8 ਟਨ ਬਣਦੀ ਹੈ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ’ਤੇ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਲੜੀ ਬਰਕਰਾਰ ਰਹੇ। ਉਧਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਲਾਬੰਦੀ ਦੌਰਾਨ ਮੁਹਾਲੀ ਜ਼ਿਲ੍ਹੇ ਦੀ ਖੇਤਰੀ ਸੀਮਾ ਵਿੱਚ ਅੰਡੇ, ਪੋਲਟਰੀ ਮੀਟ, ਮੀਟ ਅਤੇ ਮੱਛੀ ਨੂੰ ਜ਼ਰੂਰੀ ਵਸਤਾਂ ਵਾਂਗ ਹੀ ਵਿਕਰੀ ਦੀ ਇਜਾਜ਼ਤ ਦਿੱਤੀ ਗਈ ਹੈ। ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਹਾਲ ਹੀ ਵਿੱਚ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ, ਮੁਰਗੀ ਅਤੇ ਅੰਡੇ ਪ੍ਰੋਟੀਨ ਦਾ ਸਸਤਾ ਸਰੋਤ ਹਨ ਅਤੇ ਮਨੁੱਖੀ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ ਅਤੇ ਇਸ ਤੋਂ ਇਲਾਵਾ ਪੋਲਟਰੀ ਅਤੇ ਪੋਲਟਰੀ ਉਤਪਾਦਾਂ ਰਾਹੀਂ ਕੋਵਿਡ-19 ਨਹੀਂ ਫੈਲਦਾ। ਇਸ ਲਈ, ਉਪਰੋਕਤ ਘਟਨਾਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ, ਜ਼ਿਲ੍ਹਾ ਮੁਹਾਲੀ ਦੇ ਨਾਗਰਿਕ ਉਪਰੋਕਤ ਉਤਪਾਦਾਂ ਨੂੰ ਆਪਣੇ ਘਰਾਂ ਵਿੱਚ ਹੀ ਮੰਗਵਾਉਣ ਲਈ ਦਿਹਾਤੀ ਅਤੇ ਸ਼ਹਿਰੀ ਦੁਕਾਨਾਂ ’ਤੇ ਆਰਡਰ ਦੇ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ