Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਏਅਰਪੋਰਟ ਸੜਕ ਬਾਰੇ ਖੋਜ ਅਧਿਐਨ ਰਿਪੋਰਟ ਕੀਤੀ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਚੇਅਰਮੈਨ ਅਮਿਤ ਤਲਵਾੜ ਨੇ ਅੱਜ ਸ਼ਾਮ ਮੁਹਾਲੀ ਏਅਰਪੋਰਟ ਸੜਕ (ਪੀਆਰ-7) ਤੋਂ 21 ਕਿੱਲੋਮੀਟਰ ਲੰਮੀ ਸੜਕ ’ਤੇ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੜਕ ਸੁਰੱਖਿਆ ਆਡਿਟ ਸਿਰਲੇਖ ’ਤੇ ਖੋਜ ਅਧਿਐਨ ਰਿਪੋਰਟ ਜਾਰੀ ਕੀਤੀ। ਇੱਥੇ ਇਹ ਦੱਸਣਯੋਗ ਹੈ ਕਿ ਏਅਰਪੋਰਟ ਸੜਕ 200 ਫੁੱਟ ਚੌੜੀ ਹੋਣ ਕਾਰਨ ਚਾਲਕ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹੋਏ ਹਨ ਅਤੇ ਆਏ ਦਿਨ ਵੱਡੇ ਸੜਕ ਹਾਦਸੇ ਵਾਪਰਦੇ ਹਨ। ਹੁਣ ਤੱਕ ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਿਪੋਰਟ ਪੰਜਾਬ ਰੋਡ ਸੇਫ਼ਟੀ ਐਂਡ ਟਰੈਫ਼ਿਕ ਰਿਸਰਚ ਸੈਂਟਰ ਮੁਹਾਲੀ ਵੱਲੋਂ ਪੰਜਾਬ ਸਰਕਾਰ ਦੇ ਟਰੈਫ਼ਿਕ ਸਲਾਹਕਾਰ ਡਾ. ਨਵਦੀਪ ਅਸੀਜਾ ਦੀ ਅਗਵਾਈ ਹੇਠ ਵਿਦਿਆਰਥੀ ਸੁਨੀਲ ਸ਼ਰਮਾ, ਨਰੇਸ਼ ਸ਼ਰਮਾ, ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਲੁਧਿਆਣਾ ਦੇ ਕੇਸ਼ਵ ਰਾਜ ਜੋਸ਼ੀ ਅਤੇ ਸ੍ਰੀ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਵਿਦਿਆਰਥੀਆਂ ਨੇ ਆਪਣੇ ਬੀਟੈੱਕ ਖੋਜ ਪ੍ਰਾਜੈਕਟ ਦੇ ਹਿੱਸੇ ਵਜੋਂ ਇਸ ਪ੍ਰਾਜੈਕਟ ’ਤੇ ਕੰਮ ਕੀਤਾ ਹੈ। ਇਹ ਅਧਿਐਨ ਸੇਫ਼ ਸੁਸਾਇਟੀ ਪੰਜਾਬ ਦੁਆਰਾ ਸਹਾਇਤਾ ਪ੍ਰਾਪਤ ਹੈ ਅਤੇ ਸੇਫ਼ ਸੁਸਾਇਟੀ ਪੰਜਾਬ ਦੇ ਸੜਕ ਸੁਰੱਖਿਆ ਇੰਜੀਨੀਅਰ ਸਿਮਰਨਜੀਤ ਸਿੰਘ ਅਤੇ ਚਰਨਜੀਤ ਦੁਆਰਾ ਨਿਗਰਾਨੀ ਕੀਤੀ ਗਈ ਹੈ। ਰਿਪੋਰਟ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਇਸ ਤਰ੍ਹਾਂ ਦਾ ਵਿਸਤ੍ਰਿਤ ਵਿਗਿਆਨਕ ਅਧਿਐਨ ਨਾ ਸਿਰਫ਼ ਮੌਜੂਦਾ ਸੜਕ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਨ ਦ੍ਰਿਸ਼ ਨੂੰ ਬਿਹਤਰ ਬਣਾਉਣ ਵਿੱਚ ਸਾਡੀ ਮਦਦ ਕਰੇਗਾ ਬਲਕਿ ਇਸ ਨਾਲ ਸਬੰਧਤ ਸਾਡੇ ਭਵਿੱਖ ਦੇ ਫੈਸਲੇ ਲੈਣ ਵਿੱਚ ਵੀ ਮਦਦ ਕਰੇਗਾ। ਜ਼ਿਕਰਯੋਗ ਹੈ ਕਿ ਏਅਰਪੋਰਟ ਸੜਕ ਮੁਹਾਲੀ ਦੀ ਸਭ ਤੋਂ ਨਾਜ਼ੁਕ ਸ਼ਹਿਰੀ ਸੜਕ ਹੈ ਅਤੇ ਸਾਲ 2020 ਵਿੱਚ ਇਸ ਸੜਕ ਦੇ 21 ਕਿੱਲੋਮੀਟਰ ਲੰਬੇ ਹਿੱਸੇ ਵਿੱਚ 19 ਲੋਕਾਂ ਦੀ ਜਾਨ ਚਲੀ ਗਈ ਸੀ। ਡੀਸੀ ਮੁਹਾਲੀ ਨੇ ਜ਼ਿਲ੍ਹੇ ਵਿੱਚ ਹੋਈ ਪਿਛਲੀ ਸੜਕ ਸੁਰੱਖਿਆ ਮੀਟਿੰਗ ਵਿੱਚ ਅਧਿਐਨ ਦੀ ਸਲਾਹ ਦਿੱਤੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ