Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਨੇ ਕਣਕ ਦੀ ਖਰੀਦ ਸੀਜਨ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ: ਡੀਸੀ

ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਹਾੜੀ ਖਰੀਦ ਸੀਜਨ ਦੌਰਾਨ ਲਾਗ ਦੇ ਘੱਟੋ-ਘੱਟ ਖਤਰੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਕਣਕ ਦੀ ਆਮਦ ਦੇ ਪਸਾਰ ਲਈ ਸਰਕਾਰ ਮੰਡੀਆਂ ਦੀ ਗਿਣਤੀ ਮੌਜੂਦਾ ਗਿਣਤੀ ਨਾਲੋਂ ਦੁੱਗਣੀ ਕਰ ਰਹੀ ਹੈ। ਇਹ ਕਦਮ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਜਾ ਰਹੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ, ਕਿਸਾਨਾਂ ਨੂੰ ਵਿਸੇਸ ਪਾਸ ਜਾਰੀ ਕੀਤੇ ਜਾਣਗੇ ਜਿਸ ਵਿੱਚ ਉਹ ਮਿਤੀ ਦਰਸਾਈ ਜਾਵੇਗੀ ਜਿਸ ਦਿਨ ਉਹ ਆਪਣੀ ਫਸਲ ਮੰਡੀ ਵਿੱਚ ਲਿਜਾਣ ਦੇ ਹੱਕਦਾਰ ਹੋਣਗੇ।
ਮੰਡੀਆਂ ਵਿੱਚ ਲੇਬਰ ਅਤੇ ਸਰਕਾਰੀ ਅਮਲੇ ਦੁਆਰਾ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਏਗੀ। ਸਾਰੀਆਂ ਮੰਡੀਆਂ ਵਿਚ ਮਾਸਕ, ਸੈਨੀਟੇਜਰ, ਸਾਬਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਕ ਵਿਸਾਲ ਸੁਰੱਖਿਆ ਪ੍ਰਣਾਲੀ ਚਲਾਈ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ ਸਿਰਫ਼ ਨਿਰਧਾਰਿਤ ਤਰੀਕਾਂ ਨੂੰ ਹੀ ਮੰਡੀਆਂ ਵਿੱਚ ਆਉਣ। ਕੰਬਾਈਨ ਹਾਰਵੈਸਟਰਾਂ ਨੂੰ ਸਿਰਫ਼ ਸਵੇਰੇ 6 ਵਜੇ ਤੋਂ ਸਵੇਰੇ 7 ਵਜੇ ਤੱਕ ਕੰਮ ਕਰਨ ਦੀ ਆਗਿਆ ਹੋਵੇਗੀ। ਖਰੀਦ ਦੇ 48 ਘੰਟਿਆਂ ਦੇ ਅੰਦਰ ਆੜ੍ਹਤੀਆਂ ਦੁਆਰਾ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਏਗੀ। ਸਰਕਾਰ ਕਿਸਾਨਾਂ ਦੇ ਦਾਣੇ-ਦਾਣੇ ਦੀ ਖਰੀਦ ਨੂੰ ਯਕੀਨੀ ਬਣਾਏਗੀ। ਸਰਕਾਰ ਮੰਡੀਆਂ, ਪਖਾਨਿਆਂ ਅਤੇ ਪੀਣ ਦੀਆਂ ਸਹੂਲਤਾਂ ਵਿੱਚ ਨਿਯਮਤ ਅੰਤਰਾਲਾਂ ’ਤੇ ਕੀਟਾਣੂਨਾਸ਼ਕਾਂ ਦਾ ਛਿੜਕਾਅ ਯਕੀਨੀ ਬਣਾਏਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…