nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਵੱਲੋਂ ਮੈਸ: ਫਿਊਚਰ ਡਿਵੈਲਪਰਜ਼ ਫਰਮ ਐਸਸੀਐਫ਼ ਨੰਬਰ-14 ਟਾਪ ਫਲੌਰ ਫੇਜ਼-5 ਨੂੰ ਕੰਸਲਟੈਂਸੀ ਅਤੇ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਮੈਸ: ਫਿਊਚਰ ਡਿਵੈਲਪਰਜ਼ ਫਰਮ ਨੂੰ ਕੰਸਲਟੈਂਸੀ ਅਤੇ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 23 ਦਸੰਬਰ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰ ਵੱਲੋਂ ਲਾਇਸੈਂਸੀ ਦੇ ਦਫ਼ਤਰੀ ਪਤੇ ’ਤੇ ਪੱਤਰ ਭੇਜ ਕੇ ਨਿਰਧਾਰਿਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ, ਉਨ੍ਹਾਂ ਤੋਂ ਵਸੂਲੀ ਗਈ ਫੀਸ ਅਤੇ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ।
ਇਸ ਸਬੰਧੀ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਲਾਇਸੈਂਸੀ ਵੱਲੋਂ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੁਹਾਲੀ ਵੱਲੋਂ ਕੰਪਨੀ ਦੇ ਦਫ਼ਤਰੀ ਪਤੇ ’ਤੇ ਭੇਜੇ ਨੋਟਿਸ ਦੀ ਰਿਪੋਰਟ ਬਾਰੇ ਸੂਚਿਤ ਕੀਤਾ ਗਿਆ ਕਿ ਮੈਸ: ਫਿਊਚਰ ਡਿਵੈਲਪਰਜ਼ ਫਰਮ ਦਿੱਤੇ ਪਤੇ ਉੱਤੇ ਕੰਪਨੀ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਮੌਜੂਦਾ ਸਮੇਂ ਵਿੱਚ ਉਪਰੋਕਤ ਫਰਮ ਦਾ ਦਫ਼ਤਰ ਵੀ ਬੰਦ ਪਿਆ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੈਂਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦੀ ਮੋਹਲਤ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …