nabaz-e-punjab.com

ਜ਼ਿਲਂਾ ਪ੍ਰਸ਼ਾਸ਼ਨ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਕਮਰ ਕਸੀ

ਸੈਕਟਰ-66 ਸਥਿਤ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ ਹੁਨਰ ਵਿਕਾਸ ਕੇਂਦਰ
ਬੇਰੁਜ਼ਗਾਰਾਂ ਦੀ ਘਰ-ਘਰ ਰੁਜ਼ਗਾਰ ਪੋਰਟਲ ਤੇ ਰਜ਼ਿਸਟਰੇਸ਼ਨ ਕਰਵਾਉਣ ਲਈ ਚੁੱਕੇ ਜਾਣਗੇ ਵਿਸ਼ੇਸ਼ ਕਦਮ
ਡੀਸੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਰੁਜ਼ਗਾਰ ਉਤਪਤੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਲਈ ਸ਼ੁਰੂ ਕੀਤਾ ਗਿਆ ਘਰ-ਘਰ ਰੁਜ਼ਗਾਰ ਪੋਰਟਲ (www.ghargharro੍ਰgar.punjab.gov.in) ਅਹਿਮ ਭੂਮਿਕਾ ਨਿਭਾਏਗਾ। ਇਸ ਪੋਰਟਲ ਦਾ ਪੂਰਾ ਲਾਹਾ ਲੈਣ ਲਈ ਬੇਰੁਜ਼ਗਾਰਾਂ ਵੱਲੋਂ ਇਸ ਪੋਰਟਲ ਉਤੇ ਰਜ਼ਿਸਟਰੇਸ਼ਨ ਕਰਵਾਈ ਜਾਣੀ ਲਾਜ਼ਮੀ ਹੈ। ਜ਼ਿਲਂੇ ਦੇ ਬੇਰੁਜ਼ਗਾਰਾਂ ਨੂੰ ਇਸ ਪੋਰਟਲ ਉਤੇ ਰਜ਼ਿਸਟਰੇਸ਼ਨ ਕਰਵਾਉਣ ਅਤੇ ਸਮਾਜ ਵਿਚ ਕਿਰਤ ਸਭਿਆਚਾਰ ਪੈਦਾ ਕਰਨ ਲਈ ਜ਼ਿਲਂਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਂਾ ਪ੍ਰਬੰਧਕੀ ਕੰਪਲੈਕਸ ਵਿੱਚ ਰੁਜ਼ਗਾਰ ਉਤਪਤੀ ਅਤੇ ਘਰ-ਘਰ ਰੁਜ਼ਗਾਰ ਸਕੀਮ ਸਬੰਧੀ ਜ਼ਿਲ੍ਹਂੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਅਤੇ ਉਹਨਾਂ ਦੀ ਪੋਰਟਲ ਉਤੇ ਰਜ਼ਿਸਟਰੇਸ਼ਨ ਯਕੀਨੀ ਬਣਾਉਣ ਲਈ ਨਿੱਠ ਕੇ ਕੰਮ ਕਰਨ। ਉਹਨਾਂ ਕਿਹਾ ਕਿ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਵਿੱਚ ਖਾਲੀ ਅਸਾਮੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਾ ਇਕ ਅਹਿਮ ਪੜਾਅ ਹੁੰਦਾ ਹੈ ਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਬੰਧਤ ਵਿਭਾਗ ਰੁਜ਼ਗਾਰ ਸਬੰਧੀ ਜਾਣਕਾਰੀ ਦੇ ਸੋਮਿਆਂ ਜਿਵੇਂ ਕਿ ਨੌਕਰੀਆਂ ਸਬੰਧੀ ਨਿਕਲਦੇ ਰਸਾਲੇ, ਵੈਬਸਾਇਟਾਂ ਆਦਿ ਤੇ ਧਿਆਨ ਕੇਂਦਰਿਤ ਰੱਖਣ। ਉਹਨਾਂ ਕਿਹਾ ਕਿ ਵਿਭਾਗਾਂ ਵਲੋਂ ਇਸ ਸਬੰਧੀ ਕੀਤੀਆ ਜਾਣ ਵਾਲੀਆਂ ਗਤੀਵਿਧੀਆਂ ਦਾ ਨਿਯਮਤ ਤੌਰ ‘ਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਵਲੋਂ ਕੀਤੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਕਟਰ-66 ਵਿੱਚ ਚਲ ਰਹੇ ਸਰਕਾਰੀ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਇਕ ਹੁਨਰ ਵਿਕਾਸ ਕੇਂਦਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲਂਾ ਪ੍ਰਬੰਧਕੀ ਕੰਪਲੈਕਸ ਵਿਖੇ ਚਲ ਰਹੇ ਰੀਡਿੰਗ ਰੂਮ ਨੂੰ ਬੇਰੁਜ਼ਗਾਰਾਂ ਦੀ ਅੰਗਰੇਜ਼ੀ ਭਾਸ਼ਾ ਬਿਹਤਰ ਬਣਾਉਣ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਲਈ ਵਰਤਿਆ ਜਾਵੇਗਾ। ਉਹਨਾਂ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹਨਾਂ ਯੋਗ ਬਿਨੈਕਾਰਾਂ ਦੇ ਕਰਜ਼ੇ ਫੌਰੀ ਤੌਰ ‘ਤੇ ਪਾਸ ਕੀਤੇ ਜਾਣ ਜਿਹਨਾਂ ਨੇ ਆਪਣਾ ਕਾਰੋਬਾਰ ਜਾਂ ਕੰਮ ਸ਼ੁਰੂ ਕਰਨ ਲਈ ਕਰਜ਼ੇ ਲੈਣ ਵਾਸਤੇ ਅਰਜ਼ੀਆਂ ਦਿੱਤੀਆਂ ਹੋਈਆਂ ਹਨ। ਡੀਸੀ ਨੇ ਹੋਰ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਖਾਲੀ ਅਸਾਮੀਆਂ ਸਬੰਧੀ ਅਪਲਾਈ ਕਰਨ ਲਈ ਫਾਰਮ ਆਦਿ ਭਰਨ ਸਬੰਧੀ ਵੀ ਬੇਰੁਜ਼ਗਾਰਾਂ ਦੀ ਮਦਦ ਕੀਤੀ ਜਾਵੇਗੀ ਅਤੇ ਪੇਂਡੂ ਖੇਤਰ ਦੇ ਬੇਰੁਜ਼ਗਾਰਾਂ ਵਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਹੁਣ ਤੱਕ ਇਸ ਸਬੰਧੀ ਪੇਂਡੂ ਖੇਤਰ ਨਾਲ ਸਬੰਧਤ 3400 ਬੇਰੁਜ਼ਗਾਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਘਰ-ਘਰ ਰੁਜ਼ਗਾਰ ਪੋਰਟਲ ਜਾਂ ਰੁਜ਼ਗਾਰ ਉਤਪਤੀ ਵਿਭਾਗ ਜ਼ਰੀਏ ਵੱਖ-ਵੱਖ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਬੇਰੁਜ਼ਗਾਰਾਂ ਨੂੰ ਅਸਾਮੀਆਂ ਦੇ ਟੈਸਟ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ, ਐਸਡੀਐਮ ਜਗਦੀਪ ਸਹਿਗਲ, ਐਸਡੀਐਮ ਡੇਰਾਬਸੀ ਪਰਮਜੀਤ ਸਿੰਘ, ਐਸਡੀਐਮ ਖਰੜ ਵਿਨੋਦ ਬਾਂਸਲ, ਜ਼ਿਲ੍ਹਂਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਜ਼ਿਲ੍ਹਂਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ.ਕੇ. ਸਾਲਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…