ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਵਿਸ਼ੇਸ਼ ਯੂਥ ਮੁਹਿੰਮ ਦੀ ਸ਼ੁਰੂਆਤ

ਨਬਜ਼-ਏ-ਪੰਜਾਬ, ਮੁਹਾਲੀ, 20 ਨਵੰਬਰ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ਵਿੱਚ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਅਸਮਰੱਥ ਨੌਜਵਾਨ ਵਰਗ ਨੂੰ ਸਮਰੱਥ ਬਣਾਉਣ ਲਈ ਵਿਸ਼ੇਸ਼ ਯੂਥ ਮੁਹਿੰਮ (‘ਅਕਸ਼ਮ-ਸੇ-ਸਕਸ਼ਮ-ਇੰਪਾਵਰਿੰਗ ਦਿ ਯੂਥ’ ਕੈਂਪੇਨ) ਦੀ ਸ਼ੁਰੂਆਤ ਕੀਤੀ ਗਈ ਜੋ 29 ਨਵੰਬਰ ਤੱਕ ਜਾਰੀ ਰਹੇਗੀ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚੋਂ ਅੱਠਵੀਂ, ਨੌਵੀਂ, ਦਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਅਜਿਹੇ 100 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਅਤੇ ਅਦਾਲਤੀ ਕੰਮ-ਕਾਰ ਪ੍ਰਤੀ ਜਾਣਕਾਰੀ ਪ੍ਰਾਪਤ ਕਰਨਗੇ। ਉਨ੍ਹਾਂ ਨੂੰ ਵੱਖ-ਵੱਖ ਥਾਣਿਆਂ ਦਾ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਮੱੁਢਲੀ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬਿਰਧ ਅਤੇ ਅਨਾਥ ਆਸ਼ਰਮਾਂ ਵਿੱਚ ਵੀ ਲਿਜਾਇਆ ਜਾਵੇਗਾ ਤਾਂ ਜੋ ਉੱਥੇ ਰਹਿਣ ਵਾਲੇ ਬੱਚੇ ਅਤੇ ਬਜ਼ੁਰਗਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦੀ ਭਾਵਨਾ ਪ੍ਰਗਟ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸਮਾਪਤੀ ਮੌਕੇ ਸੈਮੀਨਾਰ ਕਰਵਾਇਆ ਜਾਵੇਗਾ। ਜਿਸ ਵਿੱਚ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ, ਲੀਗਲ ਲਿਟਰੇਸੀ ਇੰਚਾਰਜ ਅਤੇ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੀ ਚੋਣ ਇਸ ਕੈਂਪੇਨ ਲਈ ਕੀਤੀ ਗਈ ਹੈ। ਕੈਂਪੇਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ, ਅਪਰਾਧ ਪੀੜਤਾਂ, ਬਲਾਤਕਾਰ, ਪੌਕਸੋ ਅਤੇ ਐਨਡੀਪੀਐਸ ਐਕਟ ਆਦਿ ਕੇਸਾਂ ਵਿੱਚ ਕਾਨੂੰਨੀ ਜਾਣਕਾਰੀ ਦੇਣਾ ਹੈ ਤਾਂ ਜੋ ਉਹ ਇਨ੍ਹਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਹੋਰ ਨਾਗਰਿਕਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ।

Load More Related Articles
Load More By Nabaz-e-Punjab
Load More In General News

Check Also

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜ…