
ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜੁਡੀਸ਼ਲ ਕੰਪਲੈਕਸ ਵਿੱਚ ਮੈਡੀਕਲ ਕੈਂਪ ਲਗਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵੱਲੋਂ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਖੇ ਗਰੇਸ਼ੀਅਨ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਇਕ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਆਰਐਸ ਰਾਏ ਦੇ ਨਿਰਦੇਸ਼ਾਂ ’ਤੇ ਜੀਐਸ. ਸੇਖੋਂ ਸਿਵਲ ਜੱਜ ਸੀਨੀਅਰ ਡਿਵੀਜ਼ਨ ਮੁਹਾਲੀ ਨੇ ਕੀਤਾ। ਉਨ੍ਹਾਂ ਦੇ ਨਾਲ ਰਵੀਤੇਸ਼ਇੰਦਰਜੀਤ ਸਿੰਘ ਅਤੇ ਦੇਵਨੂਰ ਸਿੰਘ ਸਿਵਲ ਜੱਜ ਮੁਹਾਲੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਸੀਨੀਅਰ ਐਡਵੋਕੇਟ ਅਮਰਜੀਤ ਸਿੰਘ ਰੁਪਾਲ ਦੇ ਉਦਮ ਨਾਲ ਜੱਜਾਂ, ਵਕੀਲਾਂ ਅਤੇ ਸਟਾਫ ਲਈ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਦਿਲ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਰ ਡਾਕਟਰਾਂ ਵੱਲੋਂ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗਰੇਸ਼ੀਅਨ ਹਸਪਤਾਲ ਵੱਲੋਂ ਵਕੀਲਾਂ ਲਈ ਖਾਸ ਕਾਰਡ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨਾਲ ਗਰੇਸ਼ੀਅਨ ਹਸਪਤਾਲ ਵਿਚ ਮੁਹਾਲੀ ਬਾਰ ਦੇ ਮੈਂਬਰ ਵਕੀਲਾਂ ਦਾ ਇਲਾਜ ਆਉਣ ਵਾਲੇ ਸਮੇਂ ਵਿਚ ਰਿਆਇਤ ਅਤੇ ਸਰਕਾਰੀ ਰੇਟ ਤੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 100 ਤੋਂ ਵੱਧ ਵਕੀਲਾਂ, ਜੱਜਾਂ ਅਤੇ ਅਦਾਲਤੀ ਸਟਾਫ਼ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ। ਇਸ ਮੌਕੇ ਉਨ੍ਹਾਂ ਗਰੇਸ਼ੀਅਨ ਹਸਪਤਾਲ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਹੋਰ ਵੀ ਕੈਂਪ ਆਯੋਜਿਤ ਕੀਤੇ ਜਾਣਗੇ। ਜੀਐਸ ਸੇਖੋਂ ਸਿਵਲ ਜੱਜ ਸੀਨੀਅਰ ਡਿਵੀਜਨ ਮੁਹਾਲੀ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਕਾਰਜਾਂ ਜਾਰੀ ਰੱਖੇ ਜਾਣ ਦੀ ਜ਼ਰੂਰਤ ਹੈ ਅਤੇ ਸਭ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਨਰਪਿੰਦਰ ਸਿੰਘ ਰੰਗੀ, ਸੀਨੀਅਰ ਐਡਵੋਕੇਟ ਹਰਬੰਤ ਸਿੰਘ, ਸੁਸ਼ੀਲ ਅੱਤਰੀ, ਦਵਿੰਦਰ ਵੱਤਸ, ਕੁਲਦੀਪ ਸਿੰਘ ਰਠੌੜ, ਕਨਵਰ ਜ਼ੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਗੁਰਦੀਪ ਸਿੰਘ, ਬਾਰ ਕੌਂਸਲ ਦੇ ਮੈਂਬਰ ਬਲਜਿੰਦਰ ਸਿੰਘ ਸੈਣੀ, ਸੰਜੀਵ ਮੈਣੀ, ਸਨੇਹਪ੍ਰੀਤ ਸਿੰਘ, ਰਜੇਸ਼ ਗੁਪਤਾ, ਸੰਦੀਪ ਸਿੰਘ ਲੱਖਾ, ਜਰਨੈਲ ਸਿੰਘ ਵੜਿੰਗ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ਼ ਚੇਤਲ, ਵਿਕਾਸ ਸ਼ਰਮਾ, ਦਮਨਜੀਤ ਸਿੰਘ ਧਾਲੀਵਾਲ, ਸਿਮਰਨਦੀਪ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ, ਗੁਰਮੀਤ ਸਿੰਘ ਕੋਰੇ ਅਤੇ ਹਰਵਿੰਦਰ ਸੈਣੀ ਸਮੇਤ ਵੱਡੀ ਗਿਣਤੀ ਵਕੀਲ ਹਾਜ਼ਰ ਸਨ।