ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਕਾਬਜ਼ ਧੜੇ ਵੱਲੋਂ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਚੋਣ ਜਿੱਤਣ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਸਾਰੀਆਂ ਮੰਗਾਂ ਨੂੰ ਮੁਹਾਲੀ ਤੋਂ ਚੋਣ ਜਿੱਤਣ ਉਪਰੰਤ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਜਦੋਂ ਕਿ ਸਥਾਨਕ ਵਿਧਾਇਕ ਲੰਮੇਂ ਸਮੇਂ ਤੋਂ ਲਮਕ ਵਿੱਚ ਪਈਆਂ ਵਕੀਲਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰਵਾ ਸਕੇ ਹਨ। ਇਹ ਗੱਲ ਮੁਹਾਲੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਨਾਲ ਜ਼ਿਲ੍ਹਾ ਅਦਾਲਤ ਵਿੱਚ ਸਥਿਤ ਬਾਰ ਰੂਮ ਵਿੱਚ ਮੁਲਾਕਾਤ ਦੌਰਾਨ ਆਖੀ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਲੌਂਗੀਆ ਨੇ ਕਿਹਾ ਕਿ ਕੈਪਟਨ ਸਿੱਧੂ ਵੱਲੋਂ ਉਸ ਵੇਲੇ ਵੀ ਉਨ੍ਹਾਂ ਦਾ ਪੂਰਾ ਸਹਿਯੋਗ ਦਿੱਤਾ ਗਿਆ ਸੀ ਜਦੋਂ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਕੋਰਟ ਕੰਪਲੈਕਸ ਬਣਾਉਣ ਵੇਲੇ ਕੀਤੇ ਗਏ ਐਗਰੀਮੈਂਟ ਕਵਾਉਣ ਲਈ ਉਨ੍ਹਾਂ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਵੱਲੋਂ ਡੀਸੀ ਅਹੁਦੇ ਉੱਤੇ ਰਹਿ ਕੇ ਵੀ ਸਮਾਜ ਸੇਵਾ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਦੇ ਵਧੀਆ ਕੰਮਾਂ ਨੂੰ ਦੇਖਦੇ ਹੋਏ ਖੇਤਰ ਦੇ ਲੋਕਾਂ ਨੇ ਉਨ੍ਹਾਂ ਨੂੰ ਸਹਿਯੋਗ ਦੇਣ ਦੀ ਨੇਕ ਸੋਚ ਬਣਾ ਲਈ ਹੈ। ਸ੍ਰੀ ਲੌਂਗੀਆ ਨੇ ਕਿਹਾ ਕਿ ਅਕਾਲੀ -ਭਾਜਪਾ ਸਰਕਾਰ ਨੇ ਮੁਹਾਲੀ ਹਲਕੇ ਲਈ ਸਹੀ ’ਤੇ ਸੂਝਵਾਨ ਉਮੀਦਵਾਰ ਨੂੰ ਚੁਣਿਆਂ ਹੈ ਜੋ ਕਿ ਸਾਡੇ ਵਕੀਲਾਂ ਦੀ ਆਵਾਜ ਨੂੰ ਸਰਕਾਰ ਤੱਕ ਪੁੱਜਦਾ ਕਰਨਗੇ।
ਇਸ ਮੌਕੇ ਸੀਨੀਅਰ ਐਡਵੋਕੇਟ ਤਾਰਾ ਚੰਦ ਗੁਪਤਾ ਨੇ ਕੈਪਟਨ ਸਿੱਧੂ ਨੂੰ ਗੰਭੀਰ ਸਮੱਸਿਆ ਦੱਸਦੇ ਹੋਏ ਕਿਹਾ ਕਿ ਵਕੀਲਾਂ ਨੂੰ ਵਧੀਆ ਜੁਡੀਸ਼ੀਅਲ ਕੰਪਲੈਕਸ ਤਾਂ ਸਰਕਾਰ ਵੱਲੋਂ ਬਣਾ ਕੇ ਦਿੱਤਾ ਗਿਆ ਪਰ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਪਾਰਕਿੰਗ ਵਜੋਂ ਆ ਰਹੀ ਹੈ। ਜਿਸ ’ਤੇ ਕੈਪਟਨ ਸਿੱਧੂ ਵੱਲੋਂ ਭਰੋਸਾ ਦਿੱਤਾ ਗਿਆ ਕਿ ਜੇਕਰ ਉਹ ਮੁਹਾਲੀ ਦੇ ਵਿਧਾਇਕ ਬਣਦੇ ਹਨ ਤਾਂ ਵਕੀਲਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਗੇ।
ਕੈਪਟਨ ਸਿੱਧੂ ਨੇ ਬਾਰ ਰੂਮ ਵਿੱਚ ਮੌਜੂਦ ਵਕੀਲਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਕੀਲਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਤਾਲਮੇਲ ਕਾਫੀ ਗੁੂੜਾ ਹੁੰਦਾ ਹੈ ਅਤੇ ਜਦੋਂ ਉਹ ਡੀਸੀ ਸਨ ਤਾਂ ਵਕੀਲਾਂ ਦੇ ਕਈ ਡੈਲੀਗੇਟ ਉਨ੍ਹਾਂ ਕੋਲ ਆਉਂਦੇ ਰਹੇ ਹਨ। ਜਿਸ ਕਰਕੇ ਉਹ ਉਨ੍ਹਾਂ ਦੀ ਸਮੱਸਿਆਵਾਂ ਬਾਰੇ ਕਾਫੀ ਕਰੀਬੀ ਨਾਲ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੇਵਾ ਕਰਨ ਦਾ ਕਾਫੀ ਘੱਟ ਸਮਾਂ ਮਿਲਿਆ ਸੀ ਪਰ ਹੁਣ ਉਨ੍ਹਾਂ ਨੂੰ ਸਰਕਾਰ ਵੱਲੋਂ ਇੱਕ ਮੌਕਾ ਦਿੱਤਾ ਗਿਆ ਹੈ ਤਾਂ ਜੋ ਉਹ ਖੁੱਲ ਕੇ ਸਮਾਜ ਸੇਵਾ ਕਰ ਸਕਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…