ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਪ੍ਰਾਈਵੇਟ ਸਕੂਲ ਤੇ ਬੱਸਾਂ ਦੀ ਕੀਤੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਬਾਲ ਸੁਰੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਅਤੇ ਸਕੂਲਾਂ ਵਿੱਚ ਉਹਨਾਂ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਨੂੰ ਯਕੀਨੀ ਕਰਨ ਲਈ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀਮਤੀ ਨਵਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੀ ਟੀਮ ਵੱਲੋਂ ਸਥਾਨਕ ਸੈਕਟਰ-70 ਵਿੱਚ ਸਥਿਤ ਸਮਾਰਟ ਵੰਡਰ ਸਕੂਲ ਵਿੱਚ ਪਹੁੰਚ ਕੇ ਸਕੂਲ ਦੀਆਂ ਬੱਸਾਂ ਅਤੇ ਕਲਾਸ ਰੂਮਾਂ ਦੀ ਜਾਂਚ ਕੀਤੀ। ਇਸ ਮੌਕੇ ਟਰੈਫ਼ਿਕ ਪੁਲੀਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਸ ਮੌਕੇ ਟੀਮ ਵੱਲੋਂ ਸਕੂਲ ਕੰਪਲੈਕਸ ਦੇ ਅੰਦਰ ਖੜ੍ਹੀਆਂ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਸਕੂਲ ਦੀਆਂ ਵੱਖ ਵੱਖ ਕਲਾਸਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਅੱਜ ਅਚਨਚੇਤ ਕੀਤੀ ਗਈ ਇਸ ਕਾਰਵਾਈ ਦੌਰਾਨ ਕੁੱਝ ਕੁ ਹੀ ਖ਼ਾਮੀਆਂ ਮਿਲੀਆਂ ਹਨ। ਜਿਨ੍ਹਾਂ ਨੂੰ ਦਰੁਸਤ ਕਰਨ ਲਈ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਆਖਿਆ ਗਿਆ ਹੈ। ਉਹਨਾਂ ਦੱਸਿਆਂ ਕਿ ਸਕੂਲ ਬੱਸਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖਿੜਕੀ ’ਚੋਂ ਹਟਾ ਕੇ ਪਿਛਲੀ ਸੀਟ ਦੇ ਉੱਪਰਲੇ ਹਿੱਸੇ ’ਤੇ ਲਗਾਉਣ ਅਤੇ ਇੱਕ ਦੋ ਬੱਸਾਂ ਵਿੱਚ ਬੱਚਿਆਂ ਦੇ ਹੱਥ ਰੱਖਣ ਵਾਲੀ ਥਾਂ (ਆਰਮ ਰੈਸਟ) ਨੂੰ ਠੀਕ ਕਰਨ ਬਾਰੇ ਸਕੂਲ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਕੂਲ ਕੰਪਲੈਕਸ ਵਿੱਚ ਕੁੱਝ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਬਾਰੇ ਵੀ ਸਕੂਲ ਨੂੰ ਕਿਹਾ ਗਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੇ ਉਹਨਾਂ ਨੂੰ ਦੱਸਿਆ ਕਿ ਇਹਨਾਂ ਥਾਂਵਾਂ ’ਤੇ ਕੈਮਰੇ ਲਗਾਉਣ ਲਈ ਪਹਿਲਾਂ ਹੀ ਆਰਡਰ ਦਿੱਤਾ ਹੋਇਆ ਹੈ ਅਤੇ ਛੇਤੀ ਹੀ 30 ਹੋਰ ਸੀਸੀਟੀਵੀ ਕੈਮਰੇ ਕੈਮਰੇ ਲਗਾਏ ਜਾਣਗੇ। ਉਧਰ, ਸਕੂਲ ਦੇ ਡਾਇਰੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸਕੂਲ ਅਤੇ ਬੱਸਾਂ ਦੀ ਜਾਂਚ ਕੀਤੀ ਗਈ ਹੈ ਅਤੇ ਜਿਹੜੀਆਂ ਮਾਮੂਲੀ ਕਮੀਆਂ ਪੇਸ਼ੀਆਂ ਉਹਨਾਂ ਨੂੰ ਦੱਸੀਆਂ ਗਈਆਂ ਹਨ। ਉਹਨਾਂ ਨੂੰ ਤੁਰੰਤ ਠੀਕ ਕਰਵਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…