nabaz-e-punjab.com

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ 12 ਸਾਲ ਦੇ ਲੜਕੇ ਨੂੰ ਮਾਪਿਆਂ ਹਵਾਲੇ ਕੀਤਾ

ਗੁੰਮਸੁਦਾ ਬੱਚਿਆਂ ਪ੍ਰਤੀ ਬਾਲ ਕਮੇਟੀ ਦੇ ਟੈਲੀਫੋਨ ਨੰਬਰ 0172-2219185 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਐਸ.ਏ.ਐਸ.ਨਗਰ ਵੱਲੋ ਗੁੰਮਸੁਦਾ ਬੱਚਾ ਵਿਕਾਸ ਰਾਣਾ (12) ਉਸ ਦੇ ਮਾਤਾ ਪਿਤਾ ਦੇ ਸਪੁਰਦ ਕੀਤਾ ਗਿਆ। ਇਹ ਲੜਕਾ 13 ਜੁਲਾਈ ਨੂੰ ਫੇਜ਼-10 ਵਿਖੇ ਲਾਵਾਰਿਸ ਹਾਲਤ ਵਿੱਚ ਘੁੰਮਦਾ ਪੁਲਿਸ ਨੂੰ ਮਿਲਿਆ ਸੀ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਲ ਭਲਾਈ ਕਮੇਟੀ ਦੇ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਪਸਰੀਚਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੜਕੇ ਨੂੰ ਸਾਂਭ ਸੰਭਾਲ ਲਈ ਚਿਲਡਰਨ ਹੋਮ ਦੁਸਾਰਨਾ ਵਿਖੇ ਰੱਖਿਆ ਗਿਆ ਸੀ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਨਵਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੁਆਰਾ ਪੂਰੇ ਰਾਜ ਵਿੱਚ ਲਾਵਾਰਿਸ ਬੱਚਿਆ ਨੂੰ ਲੱਭਣ ਦੇ ਸਫਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਬੱਚਾ ਲਾਵਾਰਿਸ ਹਾਲਤ ਵਿੱਚ ਮਿਲਦਾ ਹੈ ਤਾਂ ਉਹ ਇਸ ਦੀ ਜਾਣਕਾਰੀ ਬਾਲ ਭਲਾਈ ਕਮੇਟੀ ਦੇ ਟੈਲੀਫੌਨ ਨੰਬਰ 0172-2219185 ’ਤੇ ਦੇ ਸਕਦਾ ਹੈ। ਬੱਚੇ ਦੇ ਲਾਪਤਾ ਹੋਣ ਬਾਰੇ ਪੁੱਛੇ ਜਾਣ ’ਤੇ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਨੇ ਆਪਣੀ ਸਟੇਟਮੈਂਟ ਵਿੱਚ ਦੱਸਿਆ ਹੈ ਕਿ ਬੀਤੇ ਕੱਲ੍ਹ ਉਹ ਚੰਡੀਗੜ੍ਹ ਦੀ ਇੱਕ ਮਾਰਕੀਟ ਵਿੱਚ ਦੁਆਈ ਲੈਣ ਗਏ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦਾ ਉਨ੍ਹਾਂ ਦਾ ਵੱਖ ਹੋ ਗਿਆ। ਇਸ ਤੋਂ ਬਾਅਦ ਪਤਾ ਨਹੀਂ ਉਹ ਕਿਵੇਂ ਮੁਹਾਲੀ ਪਹੁੰਚ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਸੂਝਬੂਝ ਸਦਕਾ ਮੁਹਾਲੀ ਪ੍ਰਸ਼ਾਸਨ ਨੇ ਬੱਚੇ ਦੇ ਮਾਪਿਆਂ ਦਾ ਪਤਾ ਕਰਕੇ ਉਸ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਗਿਆ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…