Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਭੀਖ ਮੰਗਣ ਵਿੱਚ ਲਾਈਆਂ 2 ਬੱਚੀਆਂ ਨੂੰ ਬਚਾਇਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਕੀਤੀ ਬੱਚੀਆਂ ਦੀ ਕੌਂਸਲਿੰਗ, ਮਾਪਿਆਂ ਨੂੰ ਵੀ ਕੀਤੀ ਤਾੜਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ: ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਬਾਲ ਮਜ਼ਦੂਰੀ ਅਤੇ ਭੀਖ ਮੰਗਣ ਵਿੱਚ ਲਾਏ ਗਏ ਬੱਚਿਆਂ ਨੂੰ ਬਚਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਐਸ.ਏ.ਐਸ.ਨਗਰ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਭੀਖ ਮੰਗਣ ਵਿੱਚ ਲਗਾਈਆਂ 14 ਤੋਂ 15 ਸਾਲ ਦੀਆਂ 2 ਬੱਚੀਆਂ ਨੂੰ ਬਚਾਇਆ ਗਿਆ। ਬਾਅਦ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਵੱਲੋਂ ਇਨ੍ਹਾਂ ਬੱਚੀਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਕੂਲ ਵਿੱਚ ਦਾਖ਼ਲ ਲੈ ਕੇ ਪੜ੍ਹਨ ਲਈ ਪ੍ਰੇਰਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਯੂਨਿਟ ਵੱਲੋਂ ਅੱਜ ਇੱਥੋਂ ਦੇ ਪੀਟੀਐਲ ਚੌਂਕ, ਪੀਸੀਐਲ ਟਰੈਫ਼ਿਕ ਲਾਈਟ ਚੌਂਕ ਅਤੇ ਗੋਦਰੇਜ਼ ਟਰੈਫ਼ਿਕ ਲਾਈਟ ਪੁਆਇੰਟ ’ਤੇ ਦਸਤਕ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਪਿਆਂ ਵੱਲੋਂ ਭੀਖ ਮੰਗਣ ਦੇ ਕੰਮ ’ਤੇ ਲਗਾਈਆਂ ਦੋ ਬੱਚੀਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਬੱਚੀਆਂ ਦਾ ਪਰਿਵਾਰ ਰਾਜਸਥਾਨ ਨਾਲ ਸਬੰਧਤ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਬੱਚੀਆਂ ਤੋਂ ਭੀਖ ਮੰਗਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਕਿ ਜੇਕਰ ਭਵਿੱਖ ਵਿੱਚ ਦੁਬਾਰਾ ਉਹ ਆਪਣੀਆਂ ਬੱਚੀਆਂ ਨੂੰ ਭੀਖ ਮੰਗਣ ਜਾਂ ਬਾਲ ਮਜ਼ਦੂਰੀ ਦੇ ਕੰਮ ’ਤੇ ਲਗਾਉਣਗੇ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀਖ ਮੰਗਣ ਵਾਲੇ ਬੱਚਿਆਂ ਨੂੰ ਤਰਸ ਖਾ ਕੇ ਕੋਈ ਵੀ ਚੀਜ਼ ਜਾਂ ਪੈਸਾ ਆਦਿ ਨਾ ਦੇਣ ਕਿਉਂਕਿ ਅਜਿਹਾ ਕਰਨ ਨਾਲ ਇਨ੍ਹਾਂ ਬੱਚਿਆਂ ਦੇ ਮਾਪਿਆਂ ਵੱਲੋਂ ਉਨ੍ਹਾਂ ਨੂੰ ਜਬਰੀ ਭੀਖ ਮੰਗਣ ਵੱਲ ਧੱਕਿਆ ਜਾਂਦਾ ਹੈ ਅਤੇ ਇਹ ਬੱਚੇ ਆਪਣੇ ਮੁੱਢਲੇ ਹੱਕਾਂ ਅਤੇ ਅਧਿਕਾਰਾਂ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗਰੀਬ ਲੋਕਾਂ ਦੀ ਸਹਾਇਤਾ ਕਰਨੀ ਚਾਹੁੰਦਾ ਹੈ ਤਾਂ ਉਹ ਅਜਿਹੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੀ ਮਦਦ ਕਰਕੇ ਆਪਣਾ ਫਰਜ਼ ਨਿਭਾਉਣ ਲਈ ਅੱਗੇ ਆਵੇ। ਉਨ੍ਹਾਂ ਦੱਸਿਆ ਕਿ 1098, 0172-2219185 ’ਤੇ ਭੀਖ ਮੰਗਣ ਵਾਲੇ ਬੱਚਿਆਂ ਸਬੰਧੀ ਸੂਚਨਾ ਦੇ ਸਕਦਾ ਹੈ ਜਾਂ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਾਲ ਸੁਰੱਖਿਆ ਦਫ਼ਤਰ ਵਿੱਚ ਵੀ ਨਿੱਜੀ ਤੌਰ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ