nabaz-e-punjab.com

ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ 135 ਗਰਾਮ ਹੈਰੋਇਨ ਸਮੇਤ ਨਾਈਜੀਰੀਅਨ ਅੌਰਤ ਤੇ ਸਾਥੀ ਗ੍ਰਿਫ਼ਤਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਕੁਰਾਲੀ, 7 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਪਤਾਨ ਪੁਲਿਸ (ਜਾਂਚ) ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ. (ਜਾਂਚ) ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਅੰਦਰ ਭੈੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆ ਵਿਰੁੱਧ ਆਰੰਭੀ ਗਈ ਮੁਹਿੰਮ ਤਹਿਤ ਬੀਤੀ 3 ਅਗਸਤ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲੀਸ ਪਾਰਟੀ ਦੇ ਥਾਣਾ ਕੁਰਾਲੀ ਦੇ ਇਲਾਕਾ ਵਿੱਚ ਗਸ਼ਤ ’ਤੇ ਸੀ। ਇਸ ਦੌਰਾਨ ਹਰਭਜਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ਼ ਜੱਸੀ ਵਾਸੀ ਪਿੰਡ ਅਨਦਾਣਾ, ਜ਼ਿਲ੍ਹਾ ਸੰਗਰੂਰ ਹਾਲ ਵਾਸੀ ਪੁਰਾਣੀ ਸੰਨੀ ਇਨਕਲੇਵ ਖਰੜ ਜੋ ਕਿ ਨਸ਼ੀਲੇ ਪਦਾਰਥ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ। ਗੁਪਤ ਸੂਚਨਾ ਦੇ ਆਧਾਰ ’ਤੇ ਜਸਵਿੰਦਰ ਸਿੰਘ ਉਰਫ਼ ਜੱਸੀ ਨੂੰ ਥਾਣਾ ਕੁਰਾਲੀ ਦੇ ਏਰੀਆ ਪਿੰਡ ਲਖਨੌਰ ਤੋਂ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਜਿਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਲਜ਼ਮ ਦੇ ਵਿਰੁੱਧ ਐਨ.ਡੀ.ਪੀ.ਐਸ.ਐਕਟ ਅਧੀਨ ਥਾਣਾ ਕੁਰਾਲੀ ਵਿੱਚ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਐਸਪੀ ਹਰਬੀਰ ਅਟਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਜੱਸੀ ਦੀ ਪੁੱਛਗਿੱਛ ਅਤੇ ਮੁਕੱਦਮਾ ਦੀ ਤਫਤੀਸ਼ ਤੋਂ ਇਸ ਮੁਕੱਦਮਾ ਵਿੱਚ ਥਾਣੇਦਾਰ ਭਾਰਤ ਭੂਸ਼ਨ ਮੁੱਖ ਅਫ਼ਸਰ ਥਾਣਾ ਕੁਰਾਲੀ ਅਤੇ ਥਾਣੇਦਾਰ ਹਰਭਜਨ ਸਿੰਘ ਨੇ ਦੋਸ਼ਣ ਅੱਡਾਹ ਮੋਰੀਨ ਪਤਨੀ ਗੋਡਵਿਨ ਨੈਕਵੈਨਕੋ ਨਾਈਜੀਰੀਆ ਹਾਲ ਵਾਸੀ ਉੱਤਮ ਨਗਰ ਦਿੱਲੀ ਨੂੰ ਬੀਤੀ 5 ਅਗਤਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ਣ ਅੱਡਾਹ ਮੋਰੀਨ (ਨਾਈਜੀਰੀਅਨ) ਪਾਸੋਂ 125 ਗਰਾਮ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਸੀ ਕਿ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਜੱਸੀ ਦਿੱਲੀ ਤੋਂ ਦੋਸ਼ਣ ਅੱਡਾਹ ਮੋਰੀਨ ਪਾਸੋਂ ਹੈਰੋਇਨ ਲੈ ਕੇ ਆਉਂਦਾ ਸੀ ਅਤੇ ਅੱਗੇ ਆਪਣੇ ਪੱਕੇ ਗ੍ਰਾਹਕਾਂ ਨੂੰ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕੇ ਵਿੱਚ ਵੇਚ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …