Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ 4 ਕਿੱਲੋ ਅਫ਼ੀਮ ਤੇ 40 ਕਿੱਲੋ ਭੁੱਕੀ ਸਣੇ ਇੱਕ ਮੁਲਜ਼ਮ ਗ੍ਰਿਫ਼ਤਾਰ ਅੰਕੁਰ ਵਸ਼ਿਸ਼ਟ, ਮੁਹਾਲੀ, 15 ਦਸੰਬਰ ਜ਼ਿਲ੍ਹਾ ਸੀ.ਆਈ.ਏ.ਸਟਾਫ ਮੁਹਾਲੀ ਨੇ ਇੱਕ ਵਿਅਕਤੀ ਨੂੰ 4 ਕਿੱਲੋ ਗਰਾਮ ਅਫੀਮ ਅਤੇ 40 ਕਿੱਲੋ ਗਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸੀ.ਆਈ.ਏ.ਸਟਾਫ ਦੇ ਇੰਚਾਰਜ ਇੰਸਪੈਕਟਰ ਅਤੁਲ ਸੋਨੀ ਦੀ ਨਿਗਰਾਨੀ ਹੇਠ ਥਾਣੇਦਾਰ ਪਵਨ ਕੁਮਾਰ ਪੁਲੀਸ ਪਾਰਟੀ ਨਾਲ ਬੱਸ ਅੱਡਾ ਘੜੂੰਆਂ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇ ਮੁੱਖ ਸੜਕ ’ਤੇ ਨਾਕਾਬੰਦੀ ਕਰਕੇ ਛਿੰਦਰਪਾਲ ਸਿੰਘ ਉਰਫ਼ ਬਿੱਟੂ ਵਾਸੀ ਪਿੰਡ ਮੋਹਣ ਮਾਜਰਾ, ਜ਼ਿਲ੍ਹਾ ਫਹਤਿਗੜ੍ਹ ਸਾਹਿਬ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਆਪਣੀ ਮਹਿੰਦਰਾ ਵਰੀਟੋ ਕਾਰ ਵਿੱਚ ਸਵਾਰ ਹੋ ਕੇ ਮੋਰਿੰਡਾ ਸਾਈਡ ਤੋਂ ਮੁਹਾਲੀ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਅਫੀਮ ਤੇ ਭੁੱਕੀ ਦੀ ਸਪਲਾਈ ਦੇਣ ਜਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਦੀ ਕਾਰ ਵੀ ਜ਼ਬਤ ਕਰ ਲਈ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੇ ਖਰੜ ਸਦਰ ਥਾਣੇ ਵਿੱਚ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਛਿੰਦਰਪਾਲ ਸਿੰਘ ਦਸਵੀਂ ਪਾਸ ਹੈ ਅਤੇ ਖੇਤੀ ਬਾੜੀ ਦਾ ਕੰਮ ਧੰਦਾ ਕਰਦਾ ਹੈ। ਉਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਹ ਅਫੀਮ ਤੇ ਭੁੱਕੀ ਚੂਰਾ ਪੋਸਤ ਦੀ ਸਪਲਾਈ ਯੂ.ਪੀ ਤੋਂ ਲੈ ਕੇ ਆਉਂਦਾ ਹੈ ਅਤੇ ਆਸ-ਪਾਸ ਇਲਾਕੇ ਵਿੱਚ ਆਪਣੀ ਜਾਣ-ਪਹਿਚਾਣ ਦੇ ਪੱਕੇ ਗਾਹਕਾਂ ਨੂੰ ਵੇਚ ਦਿੰਦਾ ਹੈ। ਮੁਲਜ਼ਮ ਪਿਛਲੇ ਕਰੀਬ 2 ਸਾਲ ਤੋਂ ਆਪਣੀ ਪ੍ਰਾਈਵੇਟ ਕਾਰ ਰਾਹੀਂ ਅਫੀਮ ਤੇ ਭੁੱਕੀ ਚੂਰਾ ਪੋਸਤ ਲਿਆ ਕੇ ਵੇਚ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ