Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਚਾਰ ਕਿੱਲੋ ਅਫ਼ੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ: ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਉਰਫ਼ ਜੱਟ ਪਿੰਡ ਪੋਲੀਆ ਬੀਤ (ਹਿਮਾਚਲ ਪ੍ਰਦੇਸ਼) ਅਤੇ ਵਿਜੈ ਕੁਮਾਰ ਪਿੰਡ ਬੀਟਲ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਲੈਹਲੀ ਟੀ ਪੁਆਇੰਟ (ਅੰਬਾਲਾ-ਜ਼ੀਰਕਪੁਰ ਰੋਡ ਲਾਲੜੂ) ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਬ ਇੰਸਪੈਕਟਰ ਬਲਜਿੰਦਰ ਕੌਰ ਦੀ ਟੀਮ ਨੇ ਅੰਬਾਲਾ ਦੀ ਤਰਫ਼ੋਂ ਆ ਰਹੀ ਇੱਕ ਐਕਸ ਯੂਵੀ ਗੱਡੀ (ਜਿਸ ਵਿੱਚ ਦੋ ਨੌਜਵਾਨ ਸਵਾਰ ਸਨ) ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਚਾਲਕ ਦੀ ਨਾਲ ਵਾਲੀ ਸੀਟ ਦੇ ਥੱਲੇ ਮੋਮੀ ਕਾਗਜ ਦੇ ਲਿਫ਼ਾਫ਼ੇ ’ਚੋਂ ਚਾਰ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਇਸ ਸਬੰਧੀ ਲਾਲੜੂ ਥਾਣਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀਪਕ ਉਰਫ਼ ਜੱਟ ਪੰਜਵੀਂ ਪਾਸ ਹੈ ਜਦੋਂਕਿ ਵਿਜੈ ਕੁਮਾਰ ਸ਼ਾਦੀ-ਸ਼ੁਦਾ ਹੈ। ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਹਰੌਲੀ (ਹਿਮਾਚਲ ਪ੍ਰਦੇਸ਼) ਵਿਖੇ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਹੈ ਅਤੇ ਉਹ ਦੋਵੇਂ ਪਹਿਲਾਂ ਵੀ ਇੱਕ ਪਰਚੇ ਵਿੱਚ ਕਰੀਬ ਪੌਣੇ ਚਾਰ ਸਾਲ ਸੈਂਟਰਲ ਜੇਲ੍ਹ ਬਨਗਰ (ਹਿਮਾਚਲ ਪ੍ਰਦੇਸ਼) ਵਿੱਚ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਅਫ਼ੀਮ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਸਪਲਾਈ ਕਰਨੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ