nabaz-e-punjab.com

ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਚੋਰੀ ਦੇ ਵਾਹਨਾਂ ਸਣੇ ਚੋਰ ਗ੍ਰਿਫ਼ਤਾਰ, ਜੇਲ੍ਹ ਭੇਜਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਅਗਸਤ:
ਮੁਹਾਲੀ ਦੇ ਕਪਤਾਨ ਪੁਲੀਸ (ਜਾਂਚ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਜਾਂਚ) ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਦਰ ਭੈੜੇ ਅਨਸਰਾਂ ਅਤੇ ਵਹੀਕਲ ਚੋਰੀ ਕਰਨ ਵਾਲਿਆ ਵਿਰੁੱਧ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸੀ.ਆਈ.ਏ.ਸਟਾਫ ਮੁਹਾਲੀ ਦੀ ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 2 ਮੋਟਰ ਸਾਈਕਲ ਅਤੇ 2 ਐਕਟਿਵਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਸਪੀ ਸ੍ਰੀ ਅਟਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੀ.ਆਈ.ਏ.ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਰਜਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਖਰੜ ਨੇੜਲੇ ਪਿੰਡ ਜੰਡਪੁਰ ਵਿੱਚ ਗਸ਼ਤ ਡਿਊਟੀ ’ਤੇ ਸੀ, ਜਿਸ ਨੂੰ ਇਤਲਾਹ ਮਿਲੀ ਕਿ 25 ਸਾਲਾਂ ਵਰਿੰਦਰ ਕੁਮਾਰ ਵਾਸੀ ਜਲਾਲਾਬਾਦ (ਯੂ.ਪੀ.) ਹਾਲ ਵਾਸੀ ਨਵਾਂ ਗਰਾਓ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਚੋਰੀਆਂ ਕਰਨ ਦਾ ਆਦੀ ਹੈ। ਜੋ ਖਰੜ ਇਲਾਕੇ ਵਿੱਚ ਚੋਰੀ ਦੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਖਰੜ ਸਦਰ ਥਾਣੇ ਵਿੱਚ ਧਾਰਾ 379 ਤੇ 411 ਦਰਜ ਕਰਕੇ ਮੁਲਜ਼ਮ ਵਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪੁੱਛਗਿੱਛ ਤੋਂ ਉਸ ਦੀ ਨਿਸ਼ਾਨਦੇਹੀ ’ਤੇ ਉਸ ਕੋਲੋਂ 2 ਮੋਟਰ ਸਾਈਕਲ ਕ੍ਰਮਵਾਰ ਸਪਲੈਂਡਰ ਅਤੇ ਟੀਵੀਐਸ ਸਮੇਤ ਇੱਕ ਐਕਟਿਵਾ ਬਰਾਮਦ ਕੀਤੇ ਗਏ ਹਨ। ਜੋ ਕਿ ਮੁਲਜ਼ਮ ਨੇ ਨਵਾਂ ਗਰਾਓਂ ਥਾਣਾ ਦੇ ਏਰੀਆ ’ਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸੀ। ਮੁਲਜ਼ਮ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…