ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 110 ਗਰਾਮ ਹੈਰੋਇਨ ਬਰਾਮਦ ਅਤੇ ਦੋ ਕਾਰਾਂ ਵੀ ਕੀਤੀਆਂ ਜ਼ਬਤ

ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ 110 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਚੰਨਪ੍ਰੀਤ ਸਿੰਘ, ਹਰਪਾਲ ਸਿੰਘ ਦੋਵੇਂ ਵਾਸੀ ਪਿੰਡ ਭਨਿਹਾਰੀ (ਸਿਰਸਾ), ਅਮਨਦੀਪ ਸਿੰਘ ਉਰਫ਼ ਹੰਟਰ ਉਰਫ਼ ਕੁਲਵੰਤ ਵਾਸੀ ਪਿੰਡ ਰਾਉਂਕੇ ਕਲਾਂ (ਮੋਗਾ), ਹਰਮਨਦੀਪ ਸਿੰਘ ਉਰਫ਼ ਹੰਮੂ ਵਾਸੀ ਪਿੰਡ ਰਾਜੇਵਾਣਾ (ਮੋਗਾ) ਅਤੇ ਗੁਰਸੇਵਕ ਸਿੰਘ ਵਾਸੀ ਪਿੰਡ ਰੋਡਾ (ਮੋਗਾ) ਵਜੋਂ ਹੋਈ ਹੈ। ਮੁਲਜ਼ਮਾਂ ਦੀਆਂ ਦੋ ਕਾਰਾਂ (ਇੱਕ ਸਵਿਫ਼ਟ ਅਤੇ ਇੱਕ ਵਰਨਾ) ਵੀ ਜ਼ਬਤ ਕੀਤੀਆਂ ਹਨ।
ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਐੱਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ, ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਅੰਬੇਡਕਰ ਲੇਬਰ ਯੂਨੀਅਨ ਪੰਜਾਬ, ਖਰੜ ਵਿਖੇ ਨਾਕਾਬੰਦੀ ’ਤੇ ਮੌਜੂਦ ਸੀ। ਪੁਲੀਸ ਨੇ ਚੈਕਿੰਗ ਦੌਰਾਨ ਇੱਕ ਵਰਨਾ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇੰਜ ਹੀ ਸੀਆਈਏ ਸਟਾਫ਼ ਦੀ ਟੀਮ ਨੇ ਗੁਰੂ ਤੇਗ ਬਹਾਦਰ ਨਗਰ ਖਰੜ ਮਾਰਕੀਟ ਨੇੜੇ ਨਾਕਾਬੰਦੀ ’ਤੇ ਚੈਕਿੰਗ ਦੌਰਾਨ ਇੱਕ ਸਵਿਫ਼ਟ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਰੋਕ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋਂ 80 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਵੇਂ ਮਾਮਲਿਆਂ ਵਿੱਚ ਖਰੜ ਸਿਟੀ ਥਾਣੇ ਵਿੱਚ ਐਨਡੀਪੀਐਸ ਐਕਟ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਚੰਨਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਕਮਬੂਲਾਪੁਰ (ਅੰਮ੍ਰਿਤਸਰ) ਵਿੱਚ ਧਾਰਾ 306 ਤਹਿਤ ਕੇਸ ਦਰਜ ਹੈ। ਹਰਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਖਰੜ ਸਿਟੀ ਥਾਣੇ ਵਿੱਚ ਐਨਡੀਪੀਐਸ ਦਾ ਪਰਚਾ ਦਰਜ ਹੈ। ਹਰਮਨਦੀਪ ਸਿੰਘ ਦੇ ਖ਼ਿਲਾਫ਼ ਵੀ ਪਹਿਲਾਂ ਥਾਣਾ ਬਾਗਾ ਪੁਰਾਣਾ ਵਿੱਚ ਲੜਾਈ ਝਗੜੇ ਦਾ ਪਰਚਾ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਪੁਲੀਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿੱਥੇ ਕਿੱਥੇ ਵੇਚਦੇ ਹਨ ਅਤੇ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…