Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ 1 ਕਿੱਲੋ ਹੈਰੋਇਨ ਸਮੇਤ ਨਾਇਜੀਰੀਅਨ ਗ੍ਰਿਫ਼ਤਾਰ ਮੁਹਾਲੀ ਦੇ ਐਸਐਸਪੀ ਦਫ਼ਤਰ ਵਿੱਚ ਐਸਪੀ ਡੀ ਵਰੁਣ ਸ਼ਰਮਾ ਨੇ ਪੱਤਰਕਾਰ ਵਾਰਤਾ ਦੌਰਾ ਕੀਤਾ ਖੁਲਾਸਾ ਖਰੜ ਇਲਾਕੇ ਅਧੀਨ ਆਉਂਦੇ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕੀਤੀ ਜਾਣੀ ਸੀ ਹੈਰੋਇਨ ਸਪਲਾਈ ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 30 ਨਵੰਬਰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਨਾਇਜੀਰੀਅਨ ਅਮਾਇਕਾ ਅਨਾਈਡੋ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੌਜੂਦਾ ਸਮੇਂ ਵਿੱਚ ਉਹ ਏਕੇ ਪੂਰਨ ਤ੍ਰਿਪੁਰਾ, ਤਾਮਿਲਨਾਡੂ ਵਿੱਚ ਰਹਿ ਰਿਹਾ ਸੀ। ਇਸ ਗੱਲ ਦਾ ਖੁਲਾਸਾ ਵੀਰਵਾਰ ਨੂੰ ਮੁਹਾਲੀ ਦੇ ਐਸਐਸਪੀ ਦਫ਼ਤਰ ਵਿੱਚ ਐਸਪੀ (ਡੀ) ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਇਜੀਰੀਅਨ ਕੋਲੋਂ ਛੋਟੇ ਆਕਾਰ ਦੇ 25 ਲਿਫ਼ਾਫ਼ੇ ਅਤੇ 1 ਕੰਡਾ ਵੀ ਬਰਾਮਦ ਕੀਤਾ ਹੈ। ਐਸਪੀ ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨਾਇਜੀਰੀਅਨ ਖਰੜ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਆ ਰਿਹਾ ਹੈ। ਸੂਚਨਾ ਮਿਲਣ ’ਤੇ ਸੀਆਈਏ ਸਟਾਫ਼ ਦੀ ਟੀਮ ਨੇ ਮਿਉਂਸਪਲ ਪਾਰਕ ਖਰੜ ਨੇੜੇ ਨਾਕਾਬੰਦੀ ਕਰ ਲਈ। ਇਸ ਦੌਰਾਨ ਇੱਕ ਨਾਇਜੀਰੀਅਨ ਪਾਰਕ ’ਚੋਂ ਬਾਹਰ ਆ ਰਿਹਾ ਸੀ, ਜੋ ਪੁਲੀਸ ਨੂੰ ਦੇਖ ਕੇ ਕਾਫੀ ਘਬਰਾ ਗਿਆ ਅਤੇ ਵਾਪਸ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਕਰਮਚਾਰੀਆਂ ਨੇ ਪਿੱਛਾ ਕਰਕੇ ਨਾਇਜੀਰੀਅਨ ਨੂੰ ਕਾਬੂ ਕਰ ਲਿਆ। ਪੁਲੀਸ ਮੁਲਾਜ਼ਮਾਂ ਨੇ ਤੁਰੰਤ ਖਰੜ ਦੇ ਡੀਐਸਪੀ ਦੀਪ ਕਮਲ ਨੂੰ ਨਾਇਜੀਰੀਅਨ ਕੋਲੋਂ ਇੱਕ ਕਿੱਲੋ ਹੈਰੋਇਨ ਮਿਲਣ ਦੀ ਸਬੰਧੀ ਸੂਚਨਾ ਦਿੱਤੀ ਅਤੇ ਡੀਐਸਪੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ। ਐਸਪੀ ਨੇ ਦੱਸਿਆ ਕਿ ਨਾਇਜੀਰੀਅਨ ਨੇ ਮੁੱਢਲੀ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਕਿ ਉਹ ਦਿੱਲੀ ਤੋਂ ਹੈਰੋਇਨ ਲੈ ਕੇ ਆਇਆ ਸੀ ਅਤੇ ਖਰੜ ਇਲਾਕੇ ਅਧੀਨ ਆਉਂਦੇ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੈਰੋਇਨ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਨਾਇਜੀਰੀਅਨ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਉਸ ਕੋਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਪੱੁਛਗਿੱਛ ਕਰਕੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪਤਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਦੇਵ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ