nabaz-e-punjab.com

ਪੰਜਾਬ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸਬੰਧੀ ਜ਼ਿਲ੍ਹਾ ਕਾਂਗਰਸ ਦੀ ਮੀਟਿੰਗ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਸੰਗਠਨਾਤਮਕ ਚੋਣਾਂ ਦੇ ਸਬੰਧੀ ਅੱਜ ਜ਼ਿਲ੍ਹਾ ਮੁਹਾਲੀ ਅੰਦਰ ਪੈਂਦੇ ਤਿੰਨੋ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬਸੀ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਰਾਜਸਥਾਨ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਰਿਟਰਨਿੰਗ ਅਫਸਰ ਜ਼ਾਹਿਦਾ ਖਾਨ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਦੈਵੀਰ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਬੋਲਦਿਆਂ ਜ਼ਿਲ੍ਹਾ ਮੁਹਾਲੀ ਦੀ ਰਿਟਰਨਿੰਗ ਅਫਸਰ ਬੀਬੀ ਜ਼ਾਹਿਦਾ ਖਾਨ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਚੋਣਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੰਗਠਨਾਤਮਕ ਚੋਣਾਂ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਸੰਗਠਨਾਤਮਕ ਢਾਂਚੇ ਅੰਦਰ ਪੂਰੀ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿਚ ਇਕ ਹੋਰ ਮੀਟਿੰਗ ਵੀ ਆਯੋਜਿਤ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਰਿਟਰਨਿੰਗ ਅਫਸਰ ਬੀਬੀ ਜ਼ਾਹਿਦਾ ਖਾਨ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ ’ਤੇ ਸੁਆਗਤ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਮੋਹਾਲੀ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸੰਗਠਨਾਤਮਕ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਵੀ ਪੂਰੀ ਨੁਮਾਇੰਦਗੀ ਦਿੱਤੀ ਜਾਵੇਗੀ ਤਾਂ ਕਿ ਮਿਹਨਤੀ ਅਤੇ ਇਮਾਨਦਾਰ ਪਾਰਟੀ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਕਾਰਨ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚੱਟਾਨ ਦੀ ਤਰ੍ਹਾਂ ਜੁੜੇ ਹੋਏ ਹਨ। ਜਿਸ ਕਾਰਨ ਸੂਬੇ ’ਚੋਂ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਚੁਕਾ ਹੈ। ਇਸ ਮੌਕੇ ਮੋਹਨ ਲਾਲ ਸੂਦ, ਰਮੇਸ਼ ਜੋਸ਼ੀ, ਮਦਨ ਲਾਲ ਹਕਲਾ, ਵਿਪਿਨ ਤਨੇਜਾ, ਸ੍ਰੀਮਤੀ ਸੁਰਿੰਦਰ ਕੌਰ ਵਾਲੀਆ (ਸਾਰੇ ਬਲਾਕ ਰਿਟਰਨਿੰਗ ਅਫ਼ਸਰ), ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਜੋਗਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਰੈਡੀ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…