nabaz-e-punjab.com

ਜ਼ਿਲ੍ਹਾ ਅਦਾਲਤ ਦੇ ਨਾਇਬ ਕੋਰਟ ਅਜਾਇਬ ਸਿੰਘ ਨੂੰ ਤਰੱਕੀ ਦੇ ਕੇ ਏਐਸਆਈ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਜ਼ਿਲ੍ਹਾ ਅਦਾਲਤ ਮੁਹਾਲੀ ਦੇ ਨਾਇਬ ਕੋਰਟ ਅਜਾਇਬ ਸਿੰਘ ਨੂੰ ਵਧੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਣਾਇਆ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਆਂਸਲ ਬੇਰੀ ਦੀ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਹਨ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਸ੍ਰੀ ਅਜਾਇਬ ਸਿੰਘ ਅਦਾਲਤੀ ਸਟਾਫ਼ ਵਿੱਚ ਕਾਫੀ ਹਰਮਨ ਪਿਆਰੇ ਨਾਇਬ ਕੋਰਟ ਹਨ ਅਤੇ ਮੀਡੀਆ ਸਮੇਤ ਹੋਰਨਾਂ ਵਰਗਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਜ਼ਿਲ੍ਹਾ ਅਟਾਰਨੀ (ਪ੍ਰਸ਼ਾਸਨ) ਜਤਿੰਦਰਜੀਤ ਸਿੰਘ ਪੁੰਨ ਨੇ ਏਐਸਆਈ ਦੀ ਤਰੱਕੀ ਵਜੋਂ ਮੋਢੇ ’ਤੇ ਸਟਾਰ ਲਗਾਏ ਅਤੇ ਥਾਣੇਦਾਰ ਦੀ ਤਰੱਕੀ ਲਈ ਵਧਾਈਆਂ ਦਿੱਤੀਆਂ।
ਇਸ ਮੌਕੇ ਉਪ ਜ਼ਿਲ੍ਹਾ ਅਟਾਰਨੀ ਐਸਐਚ ਰੱਕੜ, ਸਤਨਾਮ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ ਸਹੋਤਾ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਦੇ ਨਾਇਬ ਕੋਰਟ ਜਸਪਾਲ ਸਿੰਘ ਸਮੇਤ ਹੋਰ ਅਦਾਲਤੀ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…