ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨੂੰ ਕੀਤਾ ਉਤਸ਼ਾਹਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਂਕਟ ਦੇ ਬਲਾਕ ਮਾਸਟਰ ਟਰੇਨਰਾਂ ਅਤੇ ਕਲਸਟਰ ਮਾਸਟਰ ਟਰੇਨਰਾਂ ਦੀ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਗੁਰਮੇਜ ਕੈਂਥ ਨੇ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਪੰਜਾਬ ਸਰਕਾਰ ਬਹੁਤ ਹੀ ਸੰਜੀਦਾ ਢੰਗ ਨਾਲ ਉਪਰਾਲੇ ਕਰ ਰਹੀ ਹੈਂ ਤੇ ਬੱਚਿਆਂ ਦਾ ਸਿੱਖਣ ਪੱਧਰ ਉੱਚਾ ਚੁੱਕਣ ਵਿੱਚ ਨਿਰੰਤਰ ਯਤਨਸ਼ੀਲ ਹੈਂ। ਇਸ ਦੀ ਕੜੀ ਦਾ ਕੰਮ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਦੇ ਸਮੂਹ ਬਲਾਕ ਮਾਸਟਰ ਟਰੇਨਰ ਅਤੇ ਕਲਸਟਰ ਮਾਸਟਰ ਟਰੇਨਰ ਆਪਣੇ-ਆਪਣੇ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਦੇਖ-ਰੇਖ ਵਿੱਚ ਕਰ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ ਵੱਲੋਂ ਸਮੂਹ ਐੱਸ.ਏ.ਐੱਸ. ਨਗਰ ਦੀ ਬਲਾਕ/ਕਲਸਟਰ ਮਾਸਟਰ ਟਰੇਨਰਾਂ ਦੀ ਟੀਮ ਨੂੰ ਵਿਦਿਆਰਥੀਆਂ ਲਈ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਤਹਿਤ ਵੱਖ-ਵੱਖ ਵਿਸ਼ਿਆਂ ਦੇ ਨਿਰਧਾਰਿਤ ਟੀਚਿਆਂ ਬਾਰੇ ਅਤੇ ਇਹਨਾਂ ਦੀ ਪ੍ਰਾਪਤੀ ਲਈ ਸਟੇਟ ਵੱਲੋੱ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…