Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲ ਦੇ ਬੈਡਮਿੰਟਨ ਗਰਾਊਂਡ ਦਾ ਨਿਰੀਖਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਨੋਰਥ ਲਈ ਸਕੂਲਾਂ ਵਿੱਚ ਸਮਾਰਟ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਹ ਖੁਲਾਸਾ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਬਲਜਿੰਦਰ ਸਿੰਘ ਨੇ ਕੀਤਾ। ਉਹ ਸਥਾਨਕ ਫੇਜ਼-11 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬਣਾਏ ਬੈਡਮਿੰਟਨ ਗਰਾਊਂਡ ਦਾ ਨਿਰੀਖਣ ਕਰ ਰਹੇ ਸਨ। ਸਕੂਲ ਵਿੱਚ ਬਣਾਏ ਸ਼ਾਨਦਾਰ ਬੈਡਮਿੰਟਨ ਗਰਾਊਂਡ ਦਾ ਦੌਰਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਨੂੰ ਮਿਆਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਸਕੂਲਾ ਵਿੱਚ ਸਮਾਰਟ ਖੇਡ ਮੈਦਾਨ ਬਣਾਏ ਜਾ ਰਹੇ ਹਨ। ਫੇਜ਼-11 ਦੇ ਪ੍ਰਾਇਮਰੀ ਸਕੂਲ ਵਿੱਚ ਸਟਾਫ਼ ਵਲੋਂ ਬਣਾਏ ਅਤਿ-ਆਧੁਨਿਕ ਦਿੱਖ ਵਾਲਾ ਬੈਡਮਿੰਟਨ ਗਰਾਊਂਡ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਬਲਜਿੰਦਰ ਸਿੰਘ ਨੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੈਡਮਿੰਟਨ ਦਾ ਖੇਡ ਮੈਦਾਨ ਤਿਆਰ ਹੋਣ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼-11 ਦੇ ਵਿਦਿਆਰਥੀਆਂ ਨੂੰ ਜਿੱਥੇ ਵਿੱਦਿਅਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਆਉਣ ਵਾਲੇ ਸਮੇਂ ਵਿਚ ਬੈਡਮਿੰਟਨ ਅਤੇ ਹੋਰ ਖੇਡਾਂ ਵਿੱਚ ਵੀ ਸਕੂਲ ਤੇ ਜ਼ਿਲ੍ਹੇ ਦਾ ਨਾਂ ਰੋਸ਼ਨ ਕਰਨ ਦਾ ਮੌਕਾ ਮਿਲ ਸਕੇਗਾ। ਇਸੇ ਦੌਰਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਖੇਡਾਂ ਨੂੰ ਉਤਸ਼ਾਤਿਹ ਕਰਨ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਸਕੂਲਾਂ ਵਿੱਚ ਵੀ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਵੱਖ ਵੱਖ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਮਿਲ ਸਕੇ। ਇਸ ਮੌਕੇ ਸਕੂਲ ਮੁਖੀ ਰਮਿੰਦਰ ਕੌਰ, ਖੇਡ ਇੰਚਾਰਜ਼ ਜਸਵਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ। ਇਸ ਮੌਕੇ ਸਕੂਲ ਮੁਖੀ ਰਮਿੰਦਰ ਕੌਰ, ਖੇਡ ਇੰਚਾਰਜ ਜਸਵਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ