nabaz-e-punjab.com

ਸਿੱਖਣ ਪਰਿਣਾਮਾਂ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਦੋ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਸ਼ੁਰੂ

22 ਜ਼ਿਲ੍ਹਿਆਂ ਦੇ ਡੀਈਓ, ਡਿਪਟੀ ਡੀਈਓ ਐਲੀਮੈਂਟਰੀ ਤੇ ਡਾਇਟ ਪ੍ਰਿੰਸੀਪਲ ਲੈ ਰਹੇ ਹਨ ਵਰਕਸ਼ਾਪ ਵਿੱਚ ਹਿੱਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੇ ਨਿਰਧਾਰਿਤ ਟੀਚਿਆਂ ਨੂੰ ਪ੍ਰਾਪਤ ਕਰਨ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲਾਂ ਦੀ ਦੋ ਦਿਨਾ ਸਿਖਲਾਈ ਵਰਕਸ਼ਾਪ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਚੰਡੀਗੜ੍ਹ ਵਿੱਚ ਸ਼ੁਰੂ ਹੋ ਗਈ ਹੈ।
ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤਾ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹ ਦੋ ਦਿਨ ਸਿੱਖਿਆ ਵਿਭਾਗ ਦੇ ਆਉਣ ਵਾਲੇ ਸਮੇਂ ਲਈ ਬਹੁਤ ਹੀ ਜ਼ਿਆਦਾ ਲਾਭਦਾਕਕ ਹੋਣ ਵਾਲੇ ਹਨ ਕਿਉੱਕਿ ਹਰੇਕ ਜ਼ਿਲ੍ਹੇ ਨੇ ਆਪਣੇ ਸਕੂਲਾਂ ਦੇ ਅਧਿਆਪਕਾਂ ਨੂੰ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਮਿਲ ਕੇ ਵਿਦਿਆਰਥੀਆਂ ਦੇ ਘੱਟੋ-ਘੱਟ ਸਿੱਖਣ ਪੱਧਰ ਤੋੱ ਅੱਗੇ ਲਿਜਾਉਂਦੇ ਹੋਏ ਨਿਰਧਾਰਿਤ ਸਿੱਖਣ ਪਰਿਣਾਮਾਂ ਤੱਕ ਲੈਂ ਕੇ ਜਾਣਾ ਦਾ ਟੀਚਾ ਪੂਰਾ ਕਰਨਾ ਹੈ। ਉਹਨਾਂ ਕਿਹਾ ਕਿ ਘੱਟੋ-ਘੱਟ ਸਿੱਖਣ ਪੱਧਰ ਦੇ ਟੀਚੇ ਅਧਿਆਪਕਾਂ ਦੀ ਮਿਹਨਤ ਅੱਗੇ ਬਹੁਤ ਛੋਟੇ ਸਨ ਸਨ ਜਿਸ ਨੂੰ ਹੁਣ ਉਹਨਾਂ ਨੇ ਸਿੱਖਣ ਪਰਿਣਾਮਾਂ ਦੇ ਰੂਪ ਵਿੱਚ ਪ੍ਰਾਪਤ ਕਰਨਾ ਹੈਂ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਉਹਨਾਂ ਦੀ ਟੀਮ ਨੂੰ ਵਿਦਿਆਰਥੀ ਕੇਂਦਰਿਤ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਮਿਲ ਕੇ ਇੱਕ ਮਿਸ਼ਨ ਦੇ ਰੂਪ ‘ਚ ਕੰਮ ਕਰਨਾ ਪੈਣਾ ਹੈਂ।
ਇਸ ਸਿਖਲਾਈ ਵਰਕਸ਼ਾਪ ਦਾ ਮੁੱਖ ਮੰਤਵ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਘੱਟੋ ਘੱਟ ਸਿੱਖਣ ਪੱਧਰ ਤੋਂ ਸਿੱਖਿਆ ਵਿਭਾਗ ਲਈ ਨਿਰਧਾਰਿਤ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਤੱਕ ਲੈ ਕੇ ਜਾਣ ਲਈ ਅਧਿਆਪਕਾਂ ਨੂੰ ਸਿਖਾਈਆਂ ਜਾਣ ਵਾਲੀਆਂ ਸਿੱਖਣ-ਸਿਖਾਉਣ ਤਕਨੀਕਾਂ ਬਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਓਰੀਅੱੈਂਟੇਸ਼ਨ ਪ੍ਰੋਗਰਾਮ ਰਾਹੀਂ ਜਾਣਕਾਰੀ ਦੇਣਾ ਹੈਂ। ਇਸ ਮੌਕੇ ਡਾਇਰੈਂਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ-ਕਮ-ਡੀਪੀਆਈ ਐਲੀਮੈਂੱਟਰੀ ਸਿੱਖਿਆ ਪੰਜਾਬ ਇੰਦਰਜੀਤ ਸਿੰਘ ਵੀ ਓਰੀਐਂਟੇਸ਼ਨ ਵਰਕਸ਼ਾਪ ਵਿੱਚ ਹਾਜ਼ਰ ਸਨ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋੱ ਪੰਜਾਬ ਦੇ 22 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਉਹਨਾਂ ਦੀ ਜ਼ਿਲ੍ਹੇ ਦੀ ਟੀਮ ਨੂੰ ਪਹਿਲੀ ਤੋਂ ਪੰਜਵੀਂ ਤੱਕ ਦੇ ਪੰਜਾਬੀ, ਅੰਗਰੇਜ਼ੀ, ਗਣਿਤ, ਵਾਤਾਵਰਨ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੀਆਂ ਪਾਠ-ਪੁਸਤਕਾਂ ਅਤੇ ਇਸ ਨਾਲ ਸਬੰਧਤ ਈ-ਕੰਟੈਂਟ ਦੀ ਵਰਤੋੱ ਨਾਲ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਆਉਣ ਵਾਲੇ ਸੁਧਾਰ ਸਬੰਧੀ ਸੰਖੇਪ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਟੇਟ ਰਿਸੋਰਸ ਪਰਸਨਾਂ ਨੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਬੰਧੀ ਜਾਣਕਾਰੀ, ਉਦੇਸ਼, ਕਰਵਾਈਆਂ ਜਾਣ ਵਾਲੀਆਂ ਕਿਰਿਆਵਾਂ, ਵਰਤੋਂ ਵਿੱਚ ਆਉਣ ਵਾਲੀ ਸਿੱਖਣ-ਸਹਾਇਕ ਸਮੱਗਰੀ ਅਤੇ ਬਾਲ ਕਵਿਤਾਵਾਂ ਬਾਰੇ ਪੈਂ੍ਰਕਟੀਕਲ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਤੋਂ ਇਲਾਵਾ ਪਹਿਲੇ ਦਿਨ ਅੰਗਰੇਜ਼ੀ ਅਤੇ ਪੰਜਾਬੀ ਦੇ ਨਾਲ਼-ਨਾਲ਼ ਸਕੂਲ ਵਿੱਚ ਗੁਣਾਤਮਿਕ ਸਿੱਖਿਆ ਦੇ ਮਿਆਰਾਂ ਨੂੰ ਮਾਪਣ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਅਤੇ ਉਹਨਾਂ ਦੇ ਸਰੂਪ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ। ਸਮੂਹ ਅਧਿਕਾਰੀਆਂ ਨੇ ਬਾਲ ਕਵਿਤਾਵਾਂ ਨੂੰ ਐਕਸ਼ਨ ਨਾਲ ਗਾ ਕੇ ਆਨੰਦ ਵੀ ਲਿਆ। ਜ਼ਿਲ੍ਹਾ ਅਧਿਕਾਰੀਆਂ ਨੇ ਆਪਣੇ ਵਿਚਾਰ ਸਿੱਖਿਆ ਦੇ ਵਿਕਾਸ ਲਈ ਸਾਂਝੇ ਵੀ ਕੀਤੇ। ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਅਤੇ ਸਟੇਟ ਰਿਸੋਰਸ ਪਰਸਨ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …