ਜ਼ਿਲ੍ਹਾ ਰੁਜ਼ਗਾਰ ਬਿਊਰੋ ਨੇ ਰਾਜ ਪੱਧਰੀ ਨੌਕਰੀ ’ਤੇ ਸਵੈ-ਰੁਜ਼ਗਾਰ ਮੇਲੇ ਵਿੱਚ ਕੀਤਾ ਪਹਿਲਾ ਸਥਾਨ ਹਾਸਲ

ਚੁਣੇ ਗਏ ਉਮੀਦਵਾਰਾ ਦੀ ਘੱਟੋ-ਘੱਟ 2.4 ਲੱਖ ਪ੍ਰਤੀ ਸਾਲ ‘ਤੇ ਇਸ ਤੋਂ ਵੱਧ ਪੈਕੇਜ ਤੇ ਹੋਈ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਸਕੀਮ ਦਾ ਬੇਰੁਜ਼ਗਾਰ ਨੌਜਵਾਨ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 17 ਦਸੰਬਰ ਨੂੰ ਆਈ.ਕੇ. ਗੁਜਰਾਲ ਪੀਟੀਯੂ ਕਪੂਰਥਲਾ ਵਿਖੇ ਅਯੋਜਿਤ ਕੀਤੇ ਗਏ ਰਾਜ ਪੱਧਰੀ ਉੱਚ ਨੌਕਰੀ ਅਤੇ ਸਵੈ-ਰੁਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਰੁਜ਼ਗਾਰ ਬਿਊਰੋ ਐਸ.ਏ.ਐਸ ਨਗਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਇਸ ਸਮਾਰੋਹ ਵਿੱਚ ਕੈਬਨਿਟ ਮੰਤਰੀ, ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੀ ਟੀਮ ਨੂੰ ਰਾਜ ਪੱਧਰੀ ਹਾਈ ਐਂਡ ਜੌਬ ਫੇਅਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈ ਦਿੱਤੀ। ਉਨ੍ਹਾਂ ਰੁਜ਼ਗਾਰ ਮੇਲੇ ‘ਚ ਭਾਗੀਦਾਰੀ ਲੈਣ ਲਈ ਵੱਖ-ਵੱਖ ਐਸੋਸੀਏਸ਼ਨਾਂ, ਰੁਜ਼ਗਾਰਦਾਤਾਵਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿਭਾਗਾਂ ਦੇ ਯਤਨਾਂ ਅਤੇ ਸਮਰਥਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਵੱਖ-ਵੱਖ ਸਥਾਨਾਂ ਦੇ ਇੰਚਾਰਜਾਂ ਦਾ ਧੰਨਵਾਦ ਕੀਤਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਨੌਕਰੀ ਅਤੇ ਸਵੈ ਰੁਜ਼ਗਾਰ ਮੇਲੇ ਵਿੱਚ ਚੁਣੇ ਗਏ ਉਮੀਦਵਾਰਾ ਦੀ ਘੱਟੋ-ਘੱਟ 2.4 ਲੱਖ ਪ੍ਰਤੀ ਸਾਲ ‘ਤੇ ਇਸ ਤੋਂ ਵੱਧ ਪੈਕੇਜ ਤੇ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਰੁਜ਼ਗਾਰ ਮੇਲੇ ਵਿੱਚ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ’ਚੋਂ 25 ਉਮੀਦਵਾਰਾਂ ਨੂੰ ਆਈ.ਕੇ. ਗੁਜਰਾਲ ਪੀਟੀਯੂ ਕਪੂਰਥਲਾ ਵਿਖੇ ਉੱਚ ਅੰਤਮ ਨੌਕਰੀ ਮੇਲੇ ਅਤੇ ਸਵੈ-ਰੁਜ਼ਗਾਰ ਲੋਨ ਮੇਲੇ ਦੇ ਸਨਮਾਨ ਸਮਾਰੋਹ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ। ਇੱਥੇ ਉਨ੍ਹਾਂ ਨੂੰ ਕੈਬਨਿਟ ਮੰਤਰੀ, ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪ੍ਰਮਾਣ ਪੱਤਰ ਦਿੱਤੇ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …