nabaz-e-punjab.com

ਨੌਜਵਾਨਾਂ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ: ਡੀਸੀ ਸ੍ਰੀਮਤੀ ਸਪਰਾ

‘ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੌਜਵਾਨ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ ਉਕਤ ਪ੍ਰਗਟਾਵਾ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਉਕਤ ਕੇਂਦਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਵਿੱਚ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ 21 ਨਵੰਬਰ 2018 ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ-453\461, ਤੀਜੀ ਮੰਜ਼ਲ ਸੈਕਟਰ-76, ਐਸ.ਏ.ਐਸ.ਨਗਰ ਵਿਚ ਕੰਮ ਕਰ ਰਿਹਾ ਹੈ। ਇਹ ਬਿਊਰੋ ਆਧੁਨਿਕ ਸਹੂਲਤਾਂ ਜਿਵੇਂ ਕਿ ਫਰੀ ਵਾਈ-ਫਾਈ, ਅਖ਼ਬਾਰ, ਇੰਟਰਨੈੱਟ, ਨੌਕਰੀ ਅਤੇ ਸਵੈ-ਰੁਜ਼ਗਾਰ ਸਬੰਧੀ ਵਿਚਾਰ, ਕਿੱਤਾ ਮੁੱਖੀ ਸਿੱਖਿਆ ਬਾਰੇ ਸਹੂਲਤਾਂ ਇੱਕ ਹੀ ਛੱਤ ਥੱਲੇ ਮੁਹੱਈਆ ਕਰਵਾ ਰਿਹਾ ਹੈ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਇਸ ਸਹੂਲਤ ਨੂੰ ਹੋਰ ਬਿਹਤਰ ਕਰਨ ਲਈ ਜਾਂ ਇਸ ਵਿੱਚ ਹੋਰ ਵਿਸਥਾਰ ਕਰਨ ਲਈ ਜ਼ਿਲ੍ਹੇ ਦੇ ਵਸਨੀਕ ਕੋਈ ਸੁਝਾਉ ਦੇਣਾ ਚਾਹੁੰਦੇ ਹਨ ਤਾਂ ਉਹ ਹਰ ਸੋਮਵਾਰ ਸ਼ਾਮ 4:30 ਤੋਂ 5:30 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ-205, ਪਹਿਲੀ ਮੰਜ਼ਲ, ਸੈਕਟਰ-76 ਵਿੱਚ ਉਨ੍ਹਾਂ ਨੂੰ ਦਫ਼ਤਰ ਵਿੱਚ ਮਿਲ ਕੇ ਦੇ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੌਜਵਾਨ ਅਤੇ ਰਾਜ/ਦੇਸ਼ ਨਿਰਮਾਣ ਵਿੱਚ ਆਪ ਭਾਗੀਦਾਰ ਬਣਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…