Nabaz-e-punjab.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਮੀਟਿੰਗ, 299 ਲਾਭਪਾਤਰੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਖਰੀ ਤਿਮਾਹੀ ਤੱਕ 299 ਕੇਸਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਵਿਵੇਕ ਪੁਰੀ ਨੇ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੌਰਾਨ ਸਾਂਝੀ ਕੀਤੀ। ਸ੍ਰੀ ਪੁਰੀ ਨੇ ਕਿਹਾ ਕਿ ਬਾਲਘਰ ਦੁਸਾਰਨਾ ਦੀ ਹਾਲਤ ਸੁਧਾਰੀ ਜਾਵੇ ਅਤੇ ਉਥੇ ਰਹਿ ਰਹੇ ਬੱਚਿਆਂ ਨੂੰ ਪੂਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਥਿਤ ਸਾਂਝ ਕੇਂਦਰਾਂ ਤੇ ਪੈਰਾ ਲੀਗਲ ਵਲੰਟੀਅਰਾਂ ਦੇ ਬੈਠਣ ਲਈ ਵਿਵਸਥਾ ਕਰਨ ਦੀ ਵੀ ਹਦਾਇਤ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਕਾਰਜਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀਐਸਪੀ ਗੁਰਦੇਵ ਸਿੰਘ ਧਾਲੀਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…