nabaz-e-punjab.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵੱਲੋਂ ਅੱਜ ਇੱਥੇ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿੱਚ ਨਿਰਮਾਣ ਅਧੀਨ ਬਿਲਡਿੰਗ ਵਿੱਚ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜ਼ਨ ਕੀਤਾ ਗਿਆ। ਇਸ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਦੇ ਵਕੀਲਾਂ ਅਤੇ ਪੈਰਾਲੀਗਲ ਵਲੰਟੀਅਰਾਂ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਵੀ ਚੈੱਕ ਕੀਤਾ ਗਿਆ ਕਿ ਇਸ ਬਿਲਡਿੰਗ ਵਿੱਚ ਕਿਧਰੇ ਕੋਈ ਬਾਲ ਮਜ਼ਦੂਰੀ ਨੂੰ ਵਧਾਵਾ ਤਾਂ ਨਹੀਂ ਦਿੱਤਾ ਜਾ ਰਿਹਾ।
ਇਸ ਤੋਂ ਇਲਾਵਾ ਪੈਰਾਲੀਗਲ ਵਲੰਟੀਅਰਾਂ ਅਤੇ ਪੈਨਲ ਦੇ ਵਕੀਲਾਂ ਨੇ ਮਜ਼ਦੂਰਾਂ ਨੂੰ ਬੱਚਿਆਂ ਦੀ ਮੁਫ਼ਤ ਸਿੱਖਿਆ ਪ੍ਰਾਪਤੀ ਦੇ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਬੱਚਿਆਂ ਦੀ ਸਥਿਤੀ ਦਾ ਨਿਰੱਖਣ ਕੀਤਾ ਗਿਆ, ਮਜ਼ਦੂਰਾਂ ਨੂੰ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਸਕੂਲ ਵਿੱਖੇ ਦਾਖਲ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਬਿਲਡਿੰਗ ਵਿੱਖੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਦੀ ਸਿੱਖਿਆ ਦਾ ਪ੍ਰਬੰਧ ਕਰਨ ਲਈ ਜਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ। ਇਸ ਸੈਮੀਨਾਰ ਰਾਹੀਂ ਮਜ਼ਦੂਰਾਂ ਨੂੰ ਨਾਲਸਾ ਦੀ ਸਕੀਮਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਨਾਲਸਾ ਸਕੀਮਾਂ ਦੇ ਫਾਇਦਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਬਿਨੈ ਕੀਤੀ ਕਿ ਮਜ਼ਦੂਰਾਂ ਦੀਆਂ ਨਾਲਸਾ ਲਈ ਜੋ ਸਕੀਮਾਂ ਹਨ ਉਨ੍ਹਾਂ ਦਾ ਲਾਭ ਉਠਾਉਣ ਅਤੇ ਆਪਣੀ ਮੁਸ਼ਕਲਾਂ ਦਾ ਹੱਲ ਪ੍ਰਾਪਤ ਕਰਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…