ਪੀਐਚਸੀ ਲਾਂਡਰਾਂ ਵਿੱਚ ਜ਼ਿਲ੍ਹਾ ਪੱਧਰੀ ਨਸ਼ਾ ਮੁਕਤੀ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਮਾਰਚ:
ਪੀ.ਐਚ.ਸੀ. ਲਾਂਡਰਾਂ ਵਿੱਚ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤੀ ਦਿਵਸ’ ਮਨਾਇਆ ਗਿਆ ਜਿਸਦੀ ਪ੍ਰਧਾਨਗੀ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਜੈ ਸਿੰਘ ਨੇ ਕੀਤੀ। ਉਨ੍ਹਾਂ ਮੌਕੇ ਕਿਹਾ ਕਿ ਨਸ਼ਿਆਂ ਤੋਂ ਹੋਣ ਵਾਲਿਆਂ ਦਸ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਕਿਹਾ ਕਿ ਅਗਰ ਕੋਈ ਵਿਅਕਤੀ ਨਸ਼ਿਆਂ ਵਿਚ ਲਿਪਤ ਹੈ ਤਾਂ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਨਸ਼ਾ ਮੁਕਤੀ ਸਕੀਮਾਂ ਦਾ ਲਾਭ ਲੈ ਸਕਦਾ ਹੈ ਅਤੇ ਆਪਣਾ ਇਲਜ਼ਾ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸਾ ਮੁਕਤੀ ਕੇਦਰਾਂ ਵਿਚ ਮਨੋਵਿਗਿਆਨਿਕ ਕੇਂਦਰ ਦੇ ਡਾਕਟਰਾਂ ਤੋਂ ਪੀੜਤੀ ਵਿਅਕਤੀ ਪੂਰੀ ਤਰ੍ਰਾਂ ਮਦਦ ਲੈ ਸਕਦਾ ਹੈ ਤਾਂ ਜੋ ਉਸ ਵਿਅਕਤੀ ਨੂੰ ਮੁੱਖ ਧਾਰਾ ਵਿਚ ਜੋੜਿਆ ਜਾ ਸਕੇ ਅਤੇ ਉਸਦੇ ਪਰਿਵਾਰ ਨੂੰ ਇਸ ਮਾੜੀ ਬਿਮਾਰੀਆਂ ਤੋਂ ਹੋਣ ਵਾਲੇ ਸਰੀਰਕ , ਆਰਥਿਕ ਅਤੇ ਸਮਾਜਿਕ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਕੁਲਜੀਤ ਕੌਰ ਐਸ ਐਮ ਓ ਪੀ.ਐਚ.ਸੀ ਘੜੂੰਆਂ, ਡਾ. ਕਮਲਜੀਤ ਕੌਰ ਐਮ.ਓ.ਲਾਂਡਰਾਂ, ਡਾ. ਅਨਿਲ ਵਸ਼ਿਸ਼ਟ, ਡਾ. ਮਨਮੀਤ ਕੌਰ, ਜਿਲ੍ਹਾ ਮਾਸ ਮੀਡੀਆਂ ਅਫਸਰ ਗੁਰਦੀਪ ਕੌਰ, ਮਨਜੀਤ ਕੌਰ ਐਲ ਐਚ ਪੀ ਸਮੇਤ ਹੋਰ ਸਟਾਫ ਮੈਂਬਰ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…