ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲ੍ਹਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਸਤੰਬਰ:
ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਮਾਣ ਦਿੰਦੇ ਹੋਏ ਮੁਹਾਲੀ ਵਿਖੇ ਆਯੋਜਿਤ ਕੀਤੀ ਗਈ ਜਿਲ੍ਹਾ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਗਰੁੱਪ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਦੱਸਿਆ ਕਿ ਡਿਸਟਰਿਕਟ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਆਯੋਜਿਤ ਕੀਤੀ ਗਈ ਇਸ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਆਪਣੀ ਵਧੀਆ ਖੇਡ ਦਾ ਮੁਜ਼ਾਹਰਾ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਬੀ.ਟੈਕ. ਸੀ.ਐਸ.ਈ. ਤੀਜੇ ਸਮੈਸਟਰ ਦੇ ਵਿਦਿਆਰਥੀ ਰੋਬਿਨ ਸੁਬਰਾਏ ਨੇ ਟ੍ਰਿਪਲ ਜੰਪ ਵਿੱਚ ਸੋਨ ਤਮਗਾ ਅਤੇ ਲਾਂਗ ਜੰਪ ਵਿੱਚ ਸਿਲਵਰ ਤਮਗਾ ਆਪਣੇ ਨਾਂ ਕੀਤਾ।
ਇਸੇ ਤਰ੍ਹਾਂ ਬੀ.ਟੈਕ. ਸੀ.ਐਸ.ਈ. ਤੀਜੇ ਸਮੈਸਟਰ ਦੇ ਵਿਦਿਆਰਥੀ ਆਯੂਸ਼ ਗੁਪਤਾ ਨੇ ਡਿਸਕਸ ਥ੍ਰੋ ਵਿੱਚ ਸਿਲਵਰ ਤਮਗੇ ਦੇ ਕਬਜਾ ਕੀਤਾ। ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਗਰੁੱਪ ਹਮੇਸ਼ਾ ਹੀ ਦੇਸ਼ ਦੇ ਨਿਰਮਾਣ ਲਈ ਨੌਜਵਾਨਾਂ ਦੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇਕ ਟੀਚੇ ਦੇ ਨਾਲ ਵਿਦਿਆਰਥੀਆਂ ਵਿੱਚ ਖੇਡ ਅਤੇ ਹੋਰ ਸਮਾਜਿਕ ਕੰਮਾਂ ਵਿੱਚ ਰੂਚੀ ਪੈਦਾ ਕਰਨ ਲਈ ਪ੍ਰੇਰਿਤ ਕਰਦਾ ਹੈ। ਡਾ. ਰਾਜ ਸਿੰਘ ਨੇ ਵਿਦਿਆਰਥੀਆਂ ਦੀਆਂ ਖੇਡ ਉਪਲੱਭਦੀਆਂ ’ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਐਥਲੈਟਿਕਸ ਦੌਰਾਨ ਚੰਗੇ ਪ੍ਰਦਰਸ਼ਨ ’ਤੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਚੰਗਾ ਪ੍ਰਦਰਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਗਰੁੱਪ ਵੱਲੋਂ ਦਿੱਤੀਆਂ ਜਾ ਰਹੀਆਂ ਸਹੁੂਲਤਾਂ ਨੂੰ ਪੂਰਨ ਰੂਪ ਵਿੱਚ ਇਸਤੇਮਾਲ ਕਰਨ ਦੀ ਤਾਕੀਦ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…