Nabaz-e-punjab.com

ਵਿਸ਼ਵ ਅਪੰਗਤਾ ਦਿਵਸ ’ਤੇ ਸਰਕਾਰੀ ਹਸਪਤਾਲ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ

ਅਪਾਹਜਾਂ ਪ੍ਰਤੀ ਸਾਨੂੰ ਆਪਣਾ ਨਜ਼ਰੀਆ ਬਦਲਣ ਦੀ ਲੋੜ: ਸਿਵਲ ਸਰਜਨ ਡਾ. ਭਾਰਦਵਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਅਪੰਗਤਾ ਦਿਵਸ ਮਨਾਉਣ ਦਾ ਮਕਸਦ ਤੱਦ ਹੀ ਸਾਰਥਿਕ ਸਿੱਧ ਹੋ ਸਕਦਾ ਹੈ ਜਦੋਂ ਅਸੀਂ ਅਪਾਹਜਾਂ ਪ੍ਰਤੀ ਆਪਣੇ ਨਜ਼ਰੀਆ ਪੂਰੀ ਤਰ੍ਹਾਂ ਬਦਲ ਲਵਾਂਗੇ ਅਤੇ ਉਨ੍ਹਾਂ ਨੂੰ ਆਮ ਨਾਗਰਿਕਾਂ ਵਾਂਗ ਹੀ ਤਵੱਜੋ ਦੇਵਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਵਿਸ਼ਵ ਅਪੰਗਤਾ ਦਿਵਸ ਮੌਕੇ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਪਾਹਜ ਵਿਅਕਤੀਆਂ ਪ੍ਰਤੀ ਸਮਾਜਕ ਕਲੰਕ ਮਿਟਾਉਣਾ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਨੂੰ ਬਿਹਤਰ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਇਸ ਦਿਨ ਦਾ ਮਕਸਦ ਆਮ ਲੋਕਾਂ ਦਾ ਉਨ੍ਹਾਂ ਪ੍ਰਤੀ ਨਜ਼ਰੀਆ ਬਦਲਣਾ ਅਤੇ ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਕਫ਼ ਕਰਾਉਣਾ ਵੀ ਹੈ।
ਡਾ. ਭਾਰਦਵਾਜ ਨੇ ਦੱਸਿਆ ਕਿ ਇਸ ਦਿਨ ਦੀ ਸ਼ੁਰੂਆਤ 1981 ਵਿੱਚ ਹੋਈ ਸੀ ਅਤੇ ਉਦੋਂ ਤੋਂ ਹੀ ਇਸ ਦਿਨ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਪੰਗਤਾ ਸਰੀਰਕ ਅਤੇ ਮਾਨਸਿਕ ਕਿਸਮ ਦੀ ਹੋ ਸਕਦੀ ਹੈ ਪਰ ਇਹ ਚੀਜ਼ ਇਨ੍ਹਾਂ ਵਿਅਕਤੀਆਂ ਦੇ ਵਿਕਾਸ, ਮਾਣ-ਸਨਮਾਨ ਅਤੇ ਮੌਕਿਆਂ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨ ਦਿੱਤੀ ਜਾਣੀ ਚਾਹੀਦੀ। ਜੀਵਨ ਦੇ ਹਰ ਖੇਤਰ ਵਿੱਚ ਅਪਾਹਜ ਵਿਅਕਤੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਜਿਵੇਂ ਰਾਜਸੀ, ਆਰਥਿਕ, ਸਮਾਜ ਅਤੇ ਸਭਿਆਚਾਰਕ। ਉਨ੍ਹਾਂ ਕਿਹਾ ਕਿ ਇਹ ਇਹ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਅੱਜ ਇਨ੍ਹਾਂ ਸਾਰੇ ਖੇਤਰਾਂ ਵਿੱਚ ਇਹ ਲੋਕ ਆਪਣੀ ਮਿਹਨਤ ਤੇ ਲਗਨ ਨਾਲ ਅੱਗੇ ਵਧ ਰਹੇ ਹਨ ਪਰ ਜਿਨ੍ਹਾਂ ਨੂੰ ਸਾਡੀ ਮਦਦ ਦੀ ਲੋੜ ਹੈ।
ਉਨ੍ਹਾਂ ਦੀ ਵੱਧ-ਚੜ੍ਹ ਕੇ ਮਦਦ ਕਰਨੀ ਚਾਹੀਦੀ ਹੈ ਤਾਂ ਕਿ ਉਹ ਵੀ ਅਪਣਾ ਮੁਕਾਮ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਵਾਰ ਦੇ ਵਿਸ਼ਵ ਅਪੰਗਤਾ ਦਿਵਸ ਦਾ ਵਿਸ਼ਾ ਵੀ ਇਹੋ ਹੈ ਕਿ ਅਪੰਗ ਵਿਅਕਤੀਆਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵੀ ਆਮ ਨਾਗਰਿਕਾਂ ਵਾਂਗ ਬਰਾਬਰ ਮੌਕੇ ਦਿਤੇ ਜਾਣ। ਇਸ ਮੌਕੇ ਵਿਦਿਆਰਥਣਾਂ ਨੇ ਅਪੰਗਤਾ ਦਿਵਸ ਸਬੰਧੀ ਡਰਾਇੰਗ ਬਣਾਈ ਅਤੇ ਹਸਪਤਾਲ ਵਿੱਚ ਆਏ ਹੋਏ ਲੋਕਾਂ ਨੂੰ ਇਸ ਦਿਨ ਦੀ ਅਹਿਮੀਅਤ ਬਾਰੇ ਦਸਿਆ। ਇਸ ਮੌਕੇ ਡਾ. ਬਲਵਿੰਦਰ ਮੁਲਤਾਨੀ, ਡਾ. ਸੰਜੀਵ ਕੰਬੋਜ, ਗੁਰਦੀਪ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…