ਮਿਡਲ ਤੇ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
‘75ਵੀਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਮਿਡਲ ਅਤੇ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਸ਼ੀਲ ਨਾਥ ਨੇ ਦੱਸਿਆ ਕਿ ਇਹ ਵਿੱਦਿਅਕ ਮੁਕਾਬਲੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਿਡਲ ਅਤੇ ਸੈਕੰਡਰੀ ਵਰਗ ਦੇ ਵਿੱਦਿਅਕ ਮੁਕਾਬਲੇ 75ਵੀਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਮੂਹ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਸਕੂਲ ਪੱਧਰ, ਬਲਾਕ ਪੱਧਰ ਅਤੇ ਤਹਿਸੀਲ ਪੱਧਰ ’ਤੇ ਕਰਵਾਏ ਗਏ ਸਨ ਅਤੇ ਹੁਣ ਜ਼ਿਲ੍ਹਾ ਪੱਧਰ ’ਤੇ ਇਹ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਨੂੰ ਸਕੂਲ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਤਿਆਰੀ ਕਰਵਾਉਣ ਵਾਲੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਜੱਜਮੈਂਟ ਦੇਣ ਵਾਲੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਦੱਸਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਫਲਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਸੀ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਕੰਚਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਬਹੁਤ ਹੀ ਵਧੀਆ ਪੇਸ਼ਕਾਰੀਆਂ ਕੀਤੀਆਂ। ਉਨ੍ਹਾਂ ਵੱਲੋਂ ਵੀ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਸਹਾਇਕ ਨੋਡਲ ਅਫ਼ਸਰ ਜਸਵੀਰ ਕੌਰ ਨੇ ਦੱਸਿਆ ਕਿ ਸਕਿੱਟ ਪੇਸ਼ਕਾਰੀ ਵਿੱਚ ਸਸਸਸ ਲਾਲੜੂ ਮੰਡੀ ਨੇ ਪਹਿਲਾ ਸਥਾਨ, ਜਦਕਿ ਸਸਸਸ ਬਲੋਂਗੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਕਵਿਤਾ ਉਚਾਰਨ, ਗੀਤ ਗਾਇਨ, ਭਾਸ਼ਣ, ਕੋਲਾਜ ਮੇਕਿੰਗ, ਪੋਸਟਰ ਮੇਕਿੰਗ ਦੇ ਜੇਤੂ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਸ਼ੀਲ ਨਾਥ ਵੱਲੋਂ ਭਾਈ ਕਨ੍ਹਈਆ ਜੀ ਚੈਰੀਟੇਬਲ ਟਰੱਸਟ ਫੇਜ਼-5 ਵੱਲੋਂ ਮੈਡਲ ਤਕਸੀਮ ਕੀਤੇ ਗਏ। ਅਧਿਆਪਕਾਂ ਦੀ ਸੁੰਦਰ ਲਿਖਾਈ ਵਿੱਚ ਮੈਡਮ ਮਨਦੀਪ ਸ਼ੁਕਲਾ ਅਤੇ ਵਰਿੰਦਰ ਕੌਰ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਸਲਿੰਦਰ ਸਿੰਘ ਸਮੇਤ ਸਤਿੰਦਰਜੀਤ ਸਿੰਘ, ਭੁਪਿੰਦਰਪਾਲ ਸਿੰਘ, ਰਣਬੀਰ ਸਿੰਘ, ਰਮਿਤ ਵਾਸੂਦੇਵ, ਸਿਫਾਲੀ, ਤਮਨਦੀਪ ਕੌਰ, ਨੀਰੂ ਗੁਪਤਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…