ਸਿੰਗਲ ਯੂਜ਼ ਪਲਾਸਟਿਕ’ ਦੀ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ 5 ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪੰਜਾਬ ਵਿੱਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਲੱਗੀ ਪੂਰਨ ਪਾਬੰਦੀ ਅਤੇ ਇਸ ਦੇ ਅਸਰ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਲਈ 5 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਧੀ ਲਗਾ ਦਿੱਤੀ ਗਈ ਹੈ। ਵਾਤਾਵਰਨ ਪੱਖੀ ਇਸ ਮਹੱਤਵਪੂਰਨ ਫੈਸਲੇ ਨੂੰ ਪੰਜਾਬ ਸਰਕਾਰ ਵੱਲੋਂ ਵੀ ਸਿੰਗਲ ਯੂਜ਼ ਪਲਾਸਟਿਕ ਤੇ ਪੂਰਣ ਰੋਕ ਲਗਾਈ ਗਈ ਹੈ। ਇਸ ਵਿਸ਼ੇਸ ਫੈਸਲੇ ਅਤੇ ਇਸ ਦੇ ਅਸਰ ਬਾਰੇ ਆਮ ਲੋਕਾ ਨੂੰ ਜਾਣੂ ਕਰਾਉਂਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ 5 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਜਾਗਰੂਕਤਾ ਸਮਾਗਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ ਕਿਸਾਨ ਵਿਕਾਸ ਚੈਂਬਰ ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫਲਤਾਪੂਰਨ ਨੇਪਰੇ ਚਾੜ੍ਹਨ ਲਈ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਦੇ ਕਾਰਜਸਾਧਕ ਅਫ਼ਸਰ ਅਤੇ ਵਾਤਾਵਰਨ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਕੀਤੇ ਜਾ ਰਹੇ ਇਸ ਜਾਗਰੂਕਤਾ ਸਮਾਗਮ ਜ਼ਿਲ੍ਹੇ ਦੇ ਹੋਰ ਉੱਘੇ ਪਤਵੰਤੇ, ਸਕੁਲਾਂ ਅਤੇ ਕਾਲਜਾਂ ਤੋਂ ਵਿਦਿਆਰਥੀ ਅਤੇ ਆਮ ਲੋਕ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦਾ ਮੁੱਖ ਮੰਤਵ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ’ਤੇ ਲਗਾਈ ਪਾਬੰਦੀ ਪ੍ਰਤੀ ਜਾਗਰੂਕਤਾ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਦੇ ਬਦਲ ਵੀ ਦੱਸੇ ਜਾਣਗੇ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਸਿਆਲ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

Load More Related Articles

Check Also

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ ਕਮਿਸ਼ਨ ਦੇ ਮੈਂਬਰ ਤੇ ਕਮਿਸ਼ਨਰ ਨੇ…